ਉੱਤਮਤਾ ਦਾ ਮੌਕਾ ਪ੍ਰਾਪਤ ਕਰਨਾ ਹਰ ਨੌਜਵਾਨ ਖਿਡਾਰੀ ਦਾ ਮੌਲਿਕ ਅਧਿਕਾਰ ਹੈ: ਸੰਦੀਪ ਸਿੰਘ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਕਿਸੇ ਸਮੇਂ ਵਿਸ਼ਵ ਪੱਧਰੀ ਪੁਰਸ਼ ਅਤੇ ਮਹਿਲਾ ਖਿਡਾਰੀਆਂ ਦੀ ਨਰਸਰੀ ਹੁੰਦਾ ਸੀ। ਪਰ ਬਦਕਿਸਮਤੀ ਨਾਲ ਪਿਛਲੇ ਡੇਢ ਦਹਾਕੇ ਤੋਂ ਇਹ ਆਪਣੇ ਖਿਡਾਰੀਆਂ ਨੂੰ ਖੇਡ ਦਾ ਬੁਨਿਆਦੀ ਢਾਂਚਾ ਵੀ ਮੁਹੱਈਆ ਨਹੀਂ ਕਰਵਾ ਪਾ ਰਿਹਾ ਹੈ। ਇਹ ਸ਼ਬਦ ਹਾਕੀ ਓਲੰਪੀਅਨ ਅਤੇ ਹਰਿਆਣਾ ਦੇ ਖੇਡ ਮੰਤਰੀ ਸੰਦੀਪ ਸਿੰਘ ਨੇ ਅੱਜ ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਤੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਹੇ।

ਸੰਦੀਪ ਸਿੰਘ ਨੇ ਕਿਹਾ ਕਿ ਇੱਕ ਸਮਾਂ ਸੀ ਜਦੋਂ ਹਰ ਖਿਡਾਰੀ ਪੰਜਾਬ ਤੋਂ ਖੇਡਣਾ ਚਾਹੁੰਦਾ ਸੀ ਕਿਉਂਕਿ ਸੂਬਾ ਸਰਕਾਰ ਵੱਲੋਂ ਦੇਸ਼ ਲਈ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦਿੱਤੀਆਂ ਜਾਂਦੀਆਂ ਸਨ ਅਤੇ ਨੌਕਰੀਆਂ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਂਦੀਆਂ ਸਨ। ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਇਹ ਬਹੁਤ ਵੱਡੀ ਪ੍ਰੇਰਨਾ ਸੀ। ਖੇਡਾਂ ਨੇ ਹਮੇਸ਼ਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਿਆ ਹੈ।

ਸੰਦੀਪ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਇਨ੍ਹਾਂ ਸਭ ‘ਚ ਪਛੜ ਗਿਆ ਹੈ ਅਤੇ ਹਰਿਆਣਾ ਸੋਨ ਤਗਮਾ ਜੇਤੂਆਂ ਨੂੰ ਬਿਹਤਰੀਨ ਪ੍ਰੇਰਣਾ ਦਿੰਦਾ ਹੈ। ਹਰਿਆਣਾ ਉਥੋਂ ਦੇ ਓਲੰਪੀਅਨਾਂ ਨੂੰ ਖੇਡ ਵਿੱਚ ਸੋਨ ਤਮਗਾ ਜਿੱਤਣ ਲਈ 6 ਕਰੋੜ ਰੁਪਏ ਦਾ ਇਨਾਮ ਦਿੱਤਾ ਜਾਂਦਾ ਹੈ। ਹਰਿਆਣਾ ਸਰਕਾਰ ਨੇ ਆਰਥਿਕ ਮਿਹਨਤਾਨੇ ਤੋਂ ਇਲਾਵਾ ਖੇਡਾਂ ਲਈ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਤਿਆਰ ਕੀਤਾ ਹੈ।

ਸੰਦੀਪ ਸਿੰਘ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਾਜਪਾ ਅਜਿਹੀ ਸਿਆਸੀ ਪਾਰਟੀ ਹੈ ਜੋ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਦੀ ਹੈ ਅਤੇ ਮੌਕੇ ਦਿੰਦੀ ਹੈ। ਮੈਂ ਕਿਸੇ ਸਿਆਸੀ ਪਰਿਵਾਰ ਤੋਂ ਨਹੀਂ ਹਾਂ। ਮੈਂ ਪਹਿਲੀ ਵਾਰ ਵਿਧਾਇਕ ਬਣਿਆ ਹਾਂ ਅਤੇ ਪਾਰਟੀ ਵੱਲੋਂ ਖੇਡ ਮੰਤਰੀ ਬਣਾਇਆ ਗਿਆ ਹੈ ਕਿਉਂਕਿ ਉਹ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਵਿੱਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਾਹਿਬਜ਼ਾਦਿਆਂ ਦੀ ਯਾਦ ਵਿੱਚ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਵਜੋਂ ਐਲਾਨਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦਾ ਧੰਨਵਾਦ ਕੀਤਾ।

- Advertisement -

Share this Article
Leave a comment