ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਵਿਖੇ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਕੋਰੋਨਾ ਵਾਇਰਸ ਸੰਕਟ ਦੌਰਾਨ ਇੱਥੇ ਸਮਾਗਮ ਆਮ ਵਾਂਗ ਨਹੀਂ ਕੀਤੇ ਜਾਣਗੇ। ਦੱਸ ਦੇਈਏ ਇਸ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਵੀ ਹੈ।
ਪਬਲਿਕ ਰਿਲੇਸ਼ਨ ਵਿਭਾਗ ਵੱਲੋਂ ਜਾਰੀ ਇਕ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਪੱਤਰਕਾਰਾਂ ਨੂੰ ਪ੍ਰੈਸ ਕਵਰੇਜ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜਥੇਦਾਰ ਅਕਾਲ ਤਖਤ ਗਿਆਨੀ ਹਰਪ੍ਰੀਤ ਸਿੰਘ ਅਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਗੋਬਿੰਦ ਸਿੰਘ ਲੌਂਗੋਵਾਲ ਸਵੇਰੇ 11 ਵਜੇ ਅਕਾਲ ਤਖ਼ਤ ਸਾਹਿਬ ਤੋਂ ਸੰਗਤਾਂ ਨੂੰ ਸੰਬੋਧਨ ਕਰਨਗੇ।
ਇਸ ਦੌਰਾਨ ਸੰਗਤ ਵੀ ਘੱਟ ਹੋਵੇਗੀ ਕਿਉਂਕਿ ਕੋਵਿਡ 19 ਦੇ ਕਾਰਨ ਧਾਰਮਿਕ ਸਥਾਨਾਂ ‘ਤੇ ਇਕੱਠ ਕਰਨ ਦੀ ਪਾਬੰਦੀ ਹੈ। ਇਸ ਲਈ ਸਮਾਗਮ ਦੀਆਂ ਤਸਵੀਰਾਂ ਅਤੇ ਵੀਡੀਓ ਕਲਿੱਪ ਸ਼੍ਰੋਮਣੀ ਕਮੇਟੀ ਵੱਲੋਂ ਤੁਹਾਨੂੰ ਜਾਰੀ ਕਰ ਦਿੱਤੇ ਜਾਣਗੇ। ਇਥੇ ਇਹ ਦੱਸਣਯੋਗ ਹੈ ਕਿ ਦਰਬਾਰ ਸਾਹਿਬ ਵਿੱਚ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਕਰਨ ਦੀ ਪਹਿਲਾ ਤੋਂ ਹੀ ਮਨਾਹੀ ਹੈ।