ਨਵੀਂ ਦਿੱਲੀ: ਕਾਂਗਰਸ ਦੇ ਸੀਨੀਅਰ ਆਗੂ ਗੁਲਾਮ ਨਬੀ ਆਜ਼ਾਦ ਨੇ ਅੱਜ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਲੰਬੇ ਸਮੇਂ ਤੋਂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸਨ। ਕਾਂਗਰਸ ਨੇ ਉਨ੍ਹਾਂ ਨੂੰ ਰਾਜ ਸਭਾ ਨਹੀਂ ਭੇਜਿਆ। ਕੁਝ ਦਿਨ ਪਹਿਲਾਂ ਆਜ਼ਾਦ ਨੇ ਕਸ਼ਮੀਰ ਵਿੱਚ ਪਾਰਟੀ ਦੀ ਪ੍ਰਚਾਰ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਸੀ। ਸੋਨੀਆ ਗਾਂਧੀ ਨੂੰ ਸੌਂਪੇ ਆਪਣੇ ਅਸਤੀਫ਼ੇ ਵਿੱਚ ਆਜ਼ਾਦ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।