ਅੰਮ੍ਰਿਤਸਰ: ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਫ਼ੈਸਲੇ ਦਾ ਵਿਰੋਧ ਕੀਤਾ ਹੈ। ਜੱਥੇਦਾਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਘਰੇਲੂ ਹਿੰਸਾ ਦੇ ਮਾਮਲਿਆਂ ਵਿੱਚ ਵਾਧਾ ਹੋਵੇਗਾ।
ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਆਖਿਆ ਕਿ ਜਿਹੜੇ ਸ਼ਰਧਾਲੂ ਡੇਰਿਆ ਵਿਚ ਬਣਾਏ ਕੁਆਰੰਟੀਨ ਕੇਂਦਰਾਂ ਵਿੱਚ ਰਹਿਣਾ ਚਾਹੁੰਦੇ ਹਨ, ਉਨ੍ਹਾਂ ਨੂੰ ਰੱਖਿਆ ਜਾਵੇ ਅਤੇ ਬਾਕੀ ਜਿਹੜੇ ਨਹੀਂ ਰਹਿਣਾ ਚਾਹੁੰਦੇ ਉਨ੍ਹਾਂ ਨੂੰ ਗੁਰਦੁਆਰਿਆਂ ਦੀਆਂ ਸਰਾਵਾਂ ਵਿੱਚ ਭੇਜ ਦਿੱਤਾ ਜਾਵੇ।
ਉੱਥੇ ਹੀ ਉਨ੍ਹਾ ਨੇ ਨਾਂਦੇੜ ਤੋਂ ਆਏ ਸ਼ਰਧਾਲੂਆਂ ਨੂੰ ਕਰੋਨਾ ਪੀੜਤ ਦੇ ਨਾਂ ’ਤੇ ਬਦਨਾਮ ਕਰਨ ਦਾ ਉਨ੍ਹਾਂ ਨੇ ਸਖ਼ਤ ਨੋਟਿਸ ਲਿਆ ਅਤੇ ਕਿਹਾ ਕਿ ਅਜਿਹਾ ਕਹਿਣ ਵਾਲਿਆਂ ਨੂੰ ਮੁਆਫ਼ੀ ਮੰਗਣੀ ਚਾਹੀਦੀ।