SIT ਵਲੋਂ ਚਲਾਨ ’ਚ ਡੇਰਾ ਸਿਰਸਾ ਮੁਖੀ ਦਾ ਨਾਮ ਸ਼ਾਮਲ ਨਾਂ ਕੀਤੇ ਜਾਣ ਦੀ ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਨਿਖੇਧੀ

TeamGlobalPunjab
1 Min Read

ਅੰਮ੍ਰਿਤਸਰ: ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਨਵੀਂ ਐਸ.ਆਈ.ਟੀ ਵਲੋਂ ਪੇਸ਼ ਕੀਤੇ ਗਏ ਚਲਾਨ ਵਿਚ ਡੇਰਾ ਸਿਰਸਾ ਮੁਖੀ ਦਾ ਨਾਮ ਸ਼ਾਮਲ ਨਾਂ ਕੀਤੇ ਜਾਣ ਦੀ ਗਿਆਨੀ ਹਰਪ੍ਰੀਤ ਸਿੰਘ ਨੇ ਸਖ਼ਤ ਨਿੰਦਾ ਕੀਤੀ ਹੈ।

ਅੱਜ ਇੱਥੇ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਦੱਸਿਆ ਕਿ ਐੱਫਆਈਆਰ ਨੰਬਰ 63 ਵਿੱਚ ਡੇਰਾ ਸਿਰਸਾ ਦੇ ਮੁਖੀ ਦਾ ਨਾਮ ਸ਼ਾਮਲ ਸੀ। ਇਹ ਨਾਮ ਡੇਰਾ ਸਮਰਥਕ ਮਹਿੰਦਰ ਸਿੰਘ ਬਿੱਟੂ ਵੱਲੋਂ ਦਿੱਤੇ ਬਿਆਨਾਂ ’ਤੇ ਸ਼ਾਮਲ ਕੀਤਾ ਗਿਆ ਸੀ ਪਰ ਨਵੀਂ ਬਣੀ ਜਾਂਚ ਟੀਮ ਨੇ ਪਰਸੋਂ ਅਦਾਲਤ ਵਿੱਚ ਪੇਸ਼ ਕੀਤੇ ਚਲਾਨ ਵਿਚੋਂ ਡੇਰਾ ਸਿਰਸਾ ਦੇ ਮੁਖੀ ਦਾ ਨਾਮ ਬਾਹਰ ਕੱਢ ਦਿੱਤਾ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੇਅਦਬੀ ਮਾਮਲਿਆਂ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਐਸ.ਆਈ.ਟੀ ਵਲੋਂ ਕੀਤੀ ਗਈ ਕਾਰਵਾਈ ਸਰਕਾਰਾਂ ਦੀ ਨੀਅਤ ‘ਤੇ ਸ਼ੱਕ ਪੈਦਾ ਕਰਦੀ ਹੈ ।

Share this Article
Leave a comment