ਅੰਮ੍ਰਿਤਸਰ: ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ z +ਸੁਰੱਖਿਆ ਛੱਡ ਦਿੱਤੀ ਹੈ।
ਹਾਸਿਲ ਜਾਣਕਾਰੀ ਅਨੁਸਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਖੁਦ ਹੀ Z+ ਸੁਰੱਖਿਆ ਵਾਪਿਸ ਲੈਣ ਲਈ ਕੇਂਦਰ ਨੂੰ ਪੱਤਰ ਲਿਖਿਆ ਸੀ। ਜਿਸ ‘ਤੇ ਕਾਰਵਾਈ ਕਰਦਿਆਂ ਅੱਜ ਕੇਂਦਰ ਨੇ ਉਨ੍ਹਾਂ ਕੋਲੋਂ Z+ ਸਕਿਓਰਿਟੀ ਵਾਪਿਸ ਲੈ ਲਈ ਹੈ।ਹਰਪ੍ਰੀਤ ਦੀ ਸੁਰੱਖਿਆ ਵਿੱਚ Z + ਸਿਕਿਉਰਟੀ ਦੇ ਕਰੀਬ 15 ਤੋਂ 20 ਮੁਲਾਜ਼ਮ ਤੈਨਾਤ ਸਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਅਸਤੀਫਾ ਨਾਮਨਜ਼ੂਰ ਕੀਤਾ ਸੀ । ਐਡਵੋਕੇਟ ਧਾਮੀ ਨੇ ਕਿਹਾ ਸੀ ਕਿ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੀਆਂ ਤਖਤ ਸਾਹਿਬਾਨ ਦੀਆਂ ਸੇਵਾਵਾਂ ਬੇਮਿਸਾਲ ਹਨ ਅਤੇ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਉਹਨਾਂ ਨੂੰ ਅਜੇ ਲੋੜ ਹੈ।
ਦੱਸ ਦਈਏ ਕਿ 3 ਜੂਨ 2022 ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰ ਸਰਕਾਰ ਤੋਂ ਜੈੱਡ ਸ੍ਰੇਣੀ ਦੀ ਸਕਿਓਰਿਟੀ ਮਿਲੀ ਸੀ। ਇਸ ਤੋਂ ਪਹਿਲਾਂ ਜਥੇਦਾਰ ਨੇ ਦੋ ਵਾਰ ਪੰਜਾਬ ਸਰਕਾਰ ਦੀ ਸੁਰੱਖਿਆ ਲੈਣ ਤੋਂ ਇਨਕਾਰ ਕੀਤਾ ਸੀ। ਪੰਜਾਬ ਸਰਕਾਰ ਨੇ ਸੁਰੱਖਿਆ ਘਟਾਈ ਸੀ। ਫਿਲਹਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ( SGPC) ਟਾਸਕ ਫੋਰਸ ਸੁਰੱਖਿਆ ‘ਚ ਤਾਇਨਾਤ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।