ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਕੀਤੀ ਵਿਸੇਸ਼ ਅਪੀਲ

TeamGlobalPunjab
1 Min Read

ਤਲਵੰਡੀ ਸਾਬੋ : ਸੂਬੇ ਵਿਚ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਚਾਰੇ ਪਾਸੇ ਚਿੰਤਾ ਦਾ ਆਲਮ ਹੈ । ਹਰ ਦਿਨ ਇਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ । ਇਸ ਨੂੰ ਲੈ ਕੇ ਅਜ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ । ਉਨ੍ਹਾਂ ਕਿਹਾ ਕਿ ਚਾਇਨੀਜ਼ ਖਾਣੇ ਦੀ ਬਜਾਏ ਲੋਕਾਂ ਨੂੰ ਆਪਣੇ ਘਰ ਦਾ ਹੀ ਸਾਦਾ ਖਾਣਾ ਖਾਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਇਸ ਨਾਲ ਇਮੀਉਨਿਟੀ ਸਿਸਟਮ ਸਵਸਥ ਹੋਵੇਗਾ ।

ਗਿਆਨੀ ਹਰਪ੍ਰੀਤ ਸਿੰਘ ਨੇ ਇਥੇ ਸਰਕਾਰ ਨੂੰ ਵੀ ਵਿਸੇਸ਼ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਇਸ ਭਿਆਨਕ ਬਿਮਾਰੀ ਦਾ ਹਲ ਸਿਰਫ ਲੌਕ ਡਾਉਨ ਨਹੀਂ ਹੈ । ਇਸ ਮੌਕੇ ਗਿਆਨੀ ਹਰਪ੍ਰੀਤ ਸਿੰਘ ਨੇ ਬੋਲਦਿਆਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਸੋਸ਼ਲ ਡਿਸਟੈਂਸ ਬਣਾਈ ਰੱਖਣ ।

Share this Article
Leave a comment