ਸਿੱਖ ਫ਼ੌਜੀਆਂ ਲਈ ਵਿਸ਼ੇਸ਼ ਹੈਲਮੈਟ ਦੇ ਫੈਸਲੇ ਖਿਲਾਫ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਪ੍ਰਤੀਕਰਮ

Prabhjot Kaur
2 Min Read

ਅੰਮ੍ਰਿਤਸਰ: ਸਿੱਖ ਫ਼ੌਜੀਆਂ ਲਈ ਵਿਸ਼ੇਸ਼ ਹੈਲਮੈਟ ਨੂੰ ਲੈ ਕੇ ਕੇਂਦਰ ਸਰਕਾਰ ਦੇ ਫ਼ੈਸਲੇ ‘ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇਸ ਮਾਮਲੇ ‘ਤੇ ਗੌਰ ਕਰਨਾ ਚਾਹੀਦਾ ਹੈ, ਕਿਸੇ ਵੀ ਤਰ੍ਹਾਂ ਦਾ ਹੈਲਮੈਟ ਜਾਂ  ਟੋਪ ਪਾਉਣਾ ਸਿੱਖ ਮਰਿਆਦਾ ਦੇ ਖ਼ਿਲਾਫ਼ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਫ਼ੌਜੀਆਂ ਨੇ ਬਿਨਾਂ ਕਿਸੇ ਹੈਲਮੈਟ ਦੇ ਹਮੇਸ਼ਾ ਦਸਤਾਰ ਸਜਾ ਕੇ ਹੀ ਜੰਗਾਂ ਲੜੀਆਂ ਹਨ।

ਉਨ੍ਹਾਂ ਅੱਗੇ ਕਿਹਾ ਕਿ ਜਿਵੇਂ ਕੇਂਦਰ ਵਲੋਂ ਸਿੱਖਾਂ ਨੂੰ ਹੈਲਮੈਟ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ, ਇਸੇ ਤਰ੍ਹਾਂ ਦੂਜੇ ਵਿਸ਼ਵ ਯੁੱਧ ਦੌਰਾਨ ਬ੍ਰਿਟਿਸ਼ ਹਕੂਮਤ ਵਲੋਂ ਯਤਨ ਕੀਤੇ ਗਏ ਸਨ, ਪਰ ਉਸ ਵੇਲੇ ਫੌਜੀਆਂ ਨੇ ਬ੍ਰਿਟਿਸ਼ ਖਕੂਮਤ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਸੀ। ਜਥੇਦਾਰ ਨੇ ਕਿਹਾ ਦਸਤਾਰ ਸਿੱਖ ਦੇ ਸਿਰ ‘ਤੇ ਬੰਨ੍ਹਿਆ ਹੋਇਆ ਕੋਈ 5-7 ਮੀਟਰ ਦਾ ਕੱਪੜਾ ਨਹੀਂ ਸਗੋਂ ਇਹ ਤਾਂ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਗਿਆ ਤਾਜ ਹੈ। ਸਿੱਖਾਂ ਦੀ ਰੱਖਿਆ ਕਰਨ ਵਾਲਾ ਅਕਾਲ ਪੁਰਖ ਹੈ ਤੇ ਸਿੱਖ ਫ਼ੌਜੀਆਂ ਨੂੰ ਕਿਸੇ ਤਰ੍ਹਾਂ ਦਾ ਟੋਪ ਜਾਂ ਹੈਲਮੈਟ ਪਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਮੁੜ ਇਸ ਫ਼ੈਸਲੇ ‘ਤੇ ਗੌਰ ਕਰਨਾ ਚਾਹੀਦਾ ਹੈ।

ਜ਼ਿਕਰਯੋਗ ਹੈ ਕਿ ਭਾਰਤੀ ਫ਼ੌਜ ਦੇ ਸਿੱਖ ਜਵਾਨਾਂ ਨੂੰ ਜਲਦ ਹੀ ਵਿਸ਼ੇਸ਼ ਰੂਪ ਨਾਲ ਡਿਜ਼ਾਈਨ ਕੀਤੇ ਗਏ ਬੈਲਿਸਟਿਕ ਹੈਲਮੈਟ ਦੇਣ ਜਾ ਰਹੀ ਹੈ। ਰੱਖਿਆ ਮੰਤਰਾਲਾ ਨੇ ਐਮਰਜੈਂਸੀ ਖ਼ਰੀਦ ਪ੍ਰਕਿਰਿਆ ਤਹਿਤ 12,730 ਹੈਲਮੈਟ ਖ਼ਰੀਦਣ ਲਈ ਰਿਕਵੈਸਟ ਫ਼ਾਰ ਪ੍ਰਪੋਜ਼ਲ ਜਾਰੀ ਕੀਤਾ ਹੈ।

Disclaimer: This content including advice provides generic information only. Always consult a specialist or your own doctor for more information. Global Punjab TV does not claim responsibility for this information.

- Advertisement -

Share this Article
Leave a comment