ਦੁੱਧ ਨਾਲ ਧੋਤਾ ਗਿਆ ਡਾ. ਅੰਬੇਡਕਰ ਦਾ ਬੁੱਤ, ਗਿਆਨੀ ਹਰਪ੍ਰੀਤ ਸਿੰਘ ਨੇ ਲੋਕਾਂ ਨੂੰ ਕੀਤੀ ਇਹ ਅਪੀਲ

Global Team
2 Min Read

ਅੰਮ੍ਰਿਤਸਰ : ਬੀਤੇ ਦਿਨ ਅੰਮ੍ਰਿਤਸਰ ਦੇ ਹੈਰੀਟੇਜ ਸਟਰੀਟ ਦੇ ਵਿੱਚ ਲੱਗੀ ਡਾਕਟਰ ਭੀਮ ਰਾਓ ਅੰਬੇਡਕਰ ਦੀ ਪ੍ਰਤਿਮਾ ਨੂੰ ਕੱਲ੍ਹ ਇੱਕ ਵਿਅਕਤੀ ਵੱਲੋਂ ਤੋੜਨ ਦੀ ਕੋਸ਼ਿਸ਼ ਤੋਂ ਬਾਅਦ ਅੱਜ ਦਲਿਤ ਭਾਈਚਾਰੇ ਵੱਲੋਂ ਸ਼ਹਿਰ ਨੂੰ ਬੰਦ ਕੀਤਾ ਗਿਆ ਹੈ। ਉੱਥੇ ਹੀ ਕਾਂਗਰਸੀ ਆਗੂਆਂ ਵੱਲੋਂ ਡਾਕਟਰ ਅੰਬੇਡਕਰ ਦੇ ਬੁੱਤ ਨੂੰ ਦੁੱਧ ਨਾਲ ਧੋਤਾ ਗਿਆ।

ਇਸ ਤੋਂ ਸਿਆਸੀ ਗਲਿਆਰਿਆਂ ‘ਚ ਮਾਮਲਾ ਹੋਰ ਗਰਮ ਹੋ ਜਾਂਦਾ ਹੈ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਸਵੇਰੇ ਪੌਣੇ ਨੌ ਵਜੇ ਟਵੀਟ ਕਰਦੇ ਤੇ ਘਟਨਾ ਨੂੰ ਬੇਹੱਦ ਨਿੰਦਣਯੋਗ ਦੱਸਿਆ ਤੇ ਕਿਹਾ ਕਿ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਘਟਨਾ ਦੀ ਸਟਿੰਗ ਜੱਜ ਤੋਂ ਜਾਂਚ ਕਰਵਾਉਦ ਦੀ ਮੰਗ ਰੱਖੀ।

ਉੱਥੇ ਹੀ ਦੂਜੇ ਪਾਸੇ  ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਇਸ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਘਟਨਾ ਦੇਸ਼ ਵਿੱਚ ਘੱਟ ਗਿਣਤੀਆਂ ਅਤੇ ਦੱਬੇ-ਕੁਚਲੇ ਵਰਗਾਂ ਵਿਰੁੱਧ ਵੱਧ ਰਹੀ ਨਫ਼ਰਤ ਦਾ ਨਤੀਜਾ ਹੈ।

ਜਥੇਦਾਰ ਨੇ ਇੱਕ ਆਗੂ ਵੱਲੋਂ ਦਿੱਤੀ ਗਈ ਗਲਤ ਜਾਣਕਾਰੀ ਦਾ ਵੀ ਖੰਡਨ ਕੀਤਾ। ਉਨ੍ਹਾਂ ਕਿਹਾ ਕਿ ਕੁਝ ਲੋਕ ਕਹਿ ਰਹੇ ਹਨ ਕਿ ਇਹ ਘਟਨਾ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਵਿੱਚ ਵਾਪਰੀ ਹੈ, ਜੋ ਕਿ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਸਿੱਖ ਭਾਈਚਾਰੇ ਵਿਰੁੱਧ ਨਫ਼ਰਤ ਫੈਲਾਉਣ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ। ਜਥੇਦਾਰ ਹਰਪ੍ਰੀਤ ਸਿੰਘ ਨੇ ਸਾਰੇ ਭਾਈਚਾਰਿਆਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਸਮਾਜਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment