ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਦਿੱਤਾ ਅਸਤੀਫ਼ਾ, ਬੀਬੀ ਜਗੀਰ ਕੌਰ ਵੱਲੋਂ ਅਸਤੀਫ਼ਾ ਪ੍ਰਵਾਨ

TeamGlobalPunjab
1 Min Read

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ   ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਸਿਹਤ ਨਾ ਠੀਕ ਹੋਣ ਦਾ ਹਵਾਲਾ ਦੇ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਅਸਤੀਫ਼ਾ ਦੇ ਦਿੱਤਾ ਹੈ।

ਸਿੰਘ ਸਾਹਿਬ ਗਿਆਨੀ ਮਾਨ ਸਿੰਘ ਦਾ ਅਸਤੀਫਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਪਾਸ ਪਹੁੰਚ ਚੁੱਕਿਆ ਹੈ, ਜਿਸ ਨੂੰ ਪ੍ਰਵਾਨ ਵੀ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਇੱਕ ਸੂਝਵਾਨ ਕਥਾਵਾਚਕ ਵੀ ਹਨ। ਗਿਆਨੀ ਮਾਨ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਗ੍ਰੰ‍ਥੀ ਤੇ ਲੰਮਾਂ ਸਮਾਂ ਬਤੌਰ ਹੈੱਡ ਗ੍ਰੰਥੀ ਵੱਜੋਂ ਸੇਵਾ ਨਿਭਾਈ ਹੈ। ਉਨ੍ਹਾਂ ਨੇ  ਤਖ਼ਤ ਸ੍ਰੀ ਦਮਦਮਾ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅਤੇ ਦੇਸ਼ ਵਿਦੇਸ਼ਾਂ ਵਿਚ ਅਨੇਕਾਂ ਹੀ ਧਾਰਮਿਕ ਦੀਵਾਨਾਂ ਵਿਚ ਕਥਾ ਦੀਆਂ ਹਾਜ਼ਰੀਆਂ ਭਰੀਆਂ ਹਨ।

Share this Article
Leave a comment