ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡਗ੍ਰੰਥੀ ਗਿਆਨੀ ਰਣਜੀਤ ਸਿੰਘ ‘ਸੇਵਾ ਰਤਨ ਐਵਾਰਡ’ ਨਾਲ ਸਨਮਾਨਿਤ

TeamGlobalPunjab
2 Min Read

ਨਵੀਂ ਦਿੱਲੀ: ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਚਰਣ ਛੋਹ ਪ੍ਰਾਪਤ ਦਿੱਲੀ ਦੇ ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡਗ੍ਰੰਥੀ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਨੂੰ ਉਨ੍ਹਾਂ ਵੱਲੋਂ ਨਿਭਾਈ ਜਾ ਰਹੀ ਸੇਵਾਵਾਂ ਦੇ ਚਲਦੇ ਤਖ਼ਤ ਪਟਨਾ ਸਾਹਿਬ ਵਿਖੇ ਸੇਵਾ ਰਤਨ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।

ਤਖ਼ਤ ਪਟਨਾ ਸਾਹਿਬ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਹਿੱਤ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਗੁਰਦੁਆਰਾ ਬੰਗਲਾ ਸਾਹਿਬ ਦੇ ਹੈਡਗ੍ਰੰਥੀ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਵੱਲੋਂ ਬੀਤੇ ਸਮੇਂ ਦੌਰਾਨ ਕੋਰੋਨਾ ਮਹਾਮਾਰੀ ਦੇ ਸਮੇਂ ਆਪਣੀ ਅਤੇ ਪਰਿਵਾਰ ਦੀ ਜਾਣ ਦੀ ਪਰਵਾਹ ਨਾ ਕਰਦੇ ਹੋਏ ਜਿਸ ਤਰ੍ਹਾਂ ਮਾਨਵਤਾ ਦੀ ਸੇਵਾ ਕੀਤੀ ਗਈ ਅਤੇ ਨਾਲ ਹੀ ਗੁਰਦੁਆਰਾ ਬੰਗਲਾ ਸਾਹਿਬ ਦੇ ਸੁੰਦਰੀਕਰਣ ਦੀ ਸੇਵਾਵਾਂ ਨਿਰੰਤਰ ਕਮੇਟੀ ਨਾਲ ਮਿਲ ਕੇ ਕੀਤੀਆਂ ਜਾ ਰਹੀਆਂ ਹਨ ਉਸ ਲਈ ਉਨ੍ਹਾਂ ਨੂੰ ਸੇਵਾ ਰਤਨ ਅਵਾਰਡ ਤਖ਼ਤ ਪਟਨਾ ਸਾਹਿਬ ਕਮੇਟੀ ਵੱਲੋਂ ਦਿੱਤਾ ਗਿਆ।

ਤਖ਼ਤ ਪਟਨਾ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਵੱਲੋਂ ਤਖ਼ਤ ਸਾਹਿਬ ਕਮੇਟੀ ਦੇ ਨਾਲ ਮਿਲ ਕੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਨੂੰ ਸਨਮਾਨਿਤ ਕੀਤਾ । ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲੇ ਸਿੰਘ ਸਾਹਿਬ ਦੀ ਪਦਵੀ ਵੀ ਉਨ੍ਹਾਂ ਨੂੰ ਤਖ਼ਤ ਪਟਨਾ ਸਾਹਿਬ ਵੱਲੋਂ ਹੀ ਦਿੱਤੀ ਗਈ ਸੀ।

ਇਸ ਮੌਕੇ ’ਤੇ ਬਾਬਾ ਕਸ਼ਮੀਰਾ ਸਿੰਘ ਜੀ ਭੁਰੀ ਵਾਲੇ, ਤਖ਼ਤ ਪਟਨਾ ਸਾਹਿਬ ਕਮੇਟੀ ਦੇ ਐਸੋਸੀਏਟ ਮੈਂਬਰ ਹਰਪਾਲ ਸਿੰਘ ਭਾਟੀਆ ਇੰਦੌਰ, ਮੁੱਖ ਸਲਾਹਕਾਰ ਚਰਨਜੀਤ ਸਿੰਘ ਅਤੇ ਮੀਡੀਆ ਸਲਾਹਕਾਰ ਸੁਦੀਪ ਸਿੰਘ ਵੀ ਮੌਜੁਦ ਰਹੇ।

- Advertisement -

ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਨੇ ਇਸ ਅਵਾਰਡ ਲਈ ਤਖ਼ਤ ਸਾਹਿਬ ਕਮੇਟੀ ਦੇ ਨਾਲ-ਨਾਲ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਦਾ ਵੀ ਆਭਾਰ ਪ੍ਰਗਟ ਕੀਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਸਨਮਾਨ ਦੇ ਕਾਬਲ ਸਮਝਦੇ ਹੋਏ ਸੇਵਾ ਰਤਨ ਅਵਾਰਡ ਦੇ ਕੇ ਸਨਮਾਨਤ ਕੀਤਾ।

Share this Article
Leave a comment