ਪੰਜਾਬੀ ਅਦਾਕਾਰ ਗਿੱਪੀ ਗਰੇਵਾਲ ਤੇ ਬੀਨੂ ਢਿੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Prabhjot Kaur
2 Min Read

ਅੰਮ੍ਰਿਤਸਰ: ਅੰਮ੍ਰਿਤਸਰ; ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ। ਇਸ ਪਾਵਨ ਸਥਾਨ ‘ਤੇ ਕਈ ਫ਼ਿਲਮੀ ਅਦਾਕਾਰ ਅਤੇ ਰਾਜਨੀਤਕ ਚਹਿਰੇ ਵੀ ਨਤਮਸਤਕ ਹੋਣ ਪਹੁੰਚਦੇ ਹਨ।

ਉੱਥੇ ਹੀ ਫਿਲਮ ਦੀ ਰਿਲੀਜ਼ ਤੋਂ ਪਹਿਲਾਂ ਪ੍ਰਸਿੱਧ ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਤੇ ਬੀਨੂ ਢਿੱਲੋਂ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਸ ਦੌਰਾਨ ਦੋਨਾਂ ਅਦਾਕਾਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ‘ਚ ਸੁਖਆਸਨ ਵੇਲੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਵੀ ਕੀਤੇ ਗਏ ਤੇ ਸ੍ਰੀ ਅਕਾਲ ਤਖਤ ਸਾਹਿਬ ਜਾ ਕੇ ਨਤਮਸਤਕ ਵੀ ਹੋਏ।

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਦੋਨਾਂ ਅਦਾਕਾਰਾਂ ਵੱਲੋਂ ਪੱਤਰਕਾਰਾਂ ਨਾਲ ਵੀ ਦੂਰੀ ਬਣਾਈ ਰੱਖੀ ਅਤੇ ਕਿਸੇ ਵੀ ਗੱਲ ਦਾ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਇਲਾਵਾ ਗਿੱਪੀ ਨੇ ਸ੍ਰੀ ਦਰਬਾਰ ਸਾਹਿਬ ਦੀ ਸੋਸ਼ਲ ਮੀਡੀਆ ‘ਤੇ ਵੀਡੀਓ ਸਾਂਝੀ ਕੀਤੀ ਹੈ।

 

ਕੈਰੀ ਆਨ ਜੱਟਾ ਫ਼ਿਲਮ ‘ਚ ਗਿੱਪੀ ਗਰੇਵਾਲ ਅਤੇ ਸੋਨਮ ਬਾਜਵਾ ਤੋਂ ਇਲਾਵਾ ਬਿੰਨੂ ਢਿੱਲੋਂ, ਜਸਵਿੰਦਰ ਭੱਲਾ, ਕਵਿਤਾ ਕੌਸ਼ਿਕ ਸਣੇ ਕਈ ਸਿਤਾਰੇ ਰੌਣਕਾਂ ਲਗਾਉਣਗੇ। ਇਸ ਤੋਂ ਇਲਾਵਾ ਪਾਕਿਸਤਾਨੀ ਕਲਾਕਾਰ ਵੀ ਦਿਖਾਈ ਦੇਣਗੇ । ਇਸ ਤੋਂ ਪਹਿਲਾਂ ਫ਼ਿਲਮ ਦੀ ਟੀਮ ਨੇ ਮੁੰਬਈ ‘ਚ ਵੀ ਆਪਣੀ ਫ਼ਿਲਮ ਦਾ ਪ੍ਰਮੋਸ਼ਨ ਕੀਤਾ ਸੀ ਅਤੇ ਕਪਿਲ ਸ਼ਰਮਾ ਦੇ ਸ਼ੋਅ ‘ਚ ਵੀ ਫ਼ਿਲਮ ਦੀ ਸਟਾਰ ਕਾਸਟ ਪਹੁੰਚੀ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -
Share this Article
Leave a comment