ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਦਾ ਪਹਿਲਾ ਗੀਤ ‘Ice Cap’ ਹੋਇਆ ਰਿਲੀਜ਼

TeamGlobalPunjab
1 Min Read

ਨਿਊਜ਼ ਡੈਸਕ: ਗਿੱਪੀ ਗਰੇਵਾਲ ਦੇ ਪੁੱਤਰ ਸ਼ਿੰਦਾ ਗਰੇਵਾਲ ਦਾ ਪਹਿਲਾ ਗੀਤ ‘ਆਈਸ ਕੈਪ’ ਗੀਤ ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਦੇ ਬੋਲ ਖੁਦ ਸ਼ਿੰਦਾ ਗਰੇਵਾਲ ਨੇ ਲਿਖੇ ਹਨ ਅਤੇ ਕੰਪੋਜ਼ ਵੀ ਖੁਦ ਹੀ ਕੀਤਾ ਹੈ। ਅੱਜ ਗਿੱਪੀ ਦੇ ਪੁੱਤਰ ਦਾ ਜਨਮਦਿਨ ਵੀ ਹੈ ਤੇ ਇਸ ਮੌਕੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।

ਗਿੱਪੀ ਗਰੇਵਾਲ ਨੇ ਟਵੀਟ ਕਰ ਲਿਖਿਆ ਕਿ ਅੱਜ ਮੇਰੇ ਪੁੱਤਰ ਦਾ ਪਹਿਲਾ ਗੀਤ ਰਿਲੀਜ਼ ਹੋ ਗਿਆ ਹੈ। ਮੈਂ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਮੇਰੇ ਪੁੱਤਰ ਨੂੰ ਪਿਆਰ ਤੇ ਅਸ਼ੀਰਵਾਦ ਦੇਣਾ।

ਦੱਸਣਯੋਗ ਹੈ ਕਿ ਸ਼ਿੰਦਾ ਗਰੇਵਾਲ ਬਤੌਰ ਬਾਲ ਕਲਾਕਾਰ ਪੰਜਾਬੀ ਫ਼ਿਲਮ ਅਰਦਾਸ ਕਰਾਂ ਚ ਦਿਖਾਈ ਦਿੱਤਾ ਸੀ। ਇਸ ਫ਼ਿਲਮ ‘ਚ ਨਿਭਾਏ ਸ਼ਿੰਦੇ ਦੇ ਕਿਰਦਾਰ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ ਸੀ ਤੇ ਹੁਣ ਉਹ ਦਿਲਜੀਤ ਦੋਸਾਂਝ ਦੀ ਫ਼ਿਲਮ ਹੌਸਲਾ ਰੱਖ ‘ਚ ਨਜ਼ਰ ਆਵੇਗਾ।

Share This Article
Leave a Comment