ਕਿਤਾਬਾਂ ਨੂੰ ਦਿਓ ਮਹੱਤਵ , ਹੁੰਦੀਆਂ ਨੇ ਮਨੁੱਖ ਦੀਆਂ ਸਭ ਤੋਂ ਚੰਗੀਆਂ ਦੋਸਤ

TeamGlobalPunjab
2 Min Read

ਨਿਊਜ਼ ਡੈਸਕ – ਕਿਤਾਬਾਂ ਮਨੁੱਖ ਦੀਆਂ ਸਭ ਤੋਂ ਚੰਗੀਆਂ ਦੋਸਤ ਹੁੰਦੀਆਂ ਹਨ। ਕਿਤਾਬਾਂ ਪੜ੍ਹਨ ਨਾਲ ਮਨੁੱਖ ਦੇ ਗਿਆਨ ‘ਚ ਵਾਧਾ ਹੁੰਦਾ ਹੈ ਤੇ ਉਸ ਦੀ ਬੁੱਧੀ ਦਾ ਵਿਕਾਸ ਹੁੰਦਾ ਹੈ। ਇਹ ਸਾਡੇ ਵਿਚਾਰ ਬਦਲ ਦਿੰਦੀਆਂ ਹਨ। ਇਹ ਇਕ ਚੰਗੇ ਅਧਿਆਪਕ ਵਾਂਗ ਹੁੰਦੀਆਂ ਹਨ, ਜਿਨ੍ਹਾਂ ਨੂੰ ਪੜ੍ਹਨ ਨਾਲ ਸਾਨੂੰ ਜ਼ਿੰਦਗੀ ਜਿਊਣ ਲਈ ਸੇਧ ਮਿਲਦੀ ਹੈ।

 ਚੰਗੀਆਂ ਕਿਤਾਬਾਂ ਸਾਨੂੰ ਤਰੋਤਾਜ਼ਾ ਕਰ ਦਿੰਦੀਆਂ ਹਨ। ਕਿਤਾਬਾਂ ਦੇ ਸ਼ੌਕੀਨ ਜਾਂ ਜ਼ਿਆਦਾ ਕਿਤਾਬਾਂ ਪੜ੍ਹਨ ਵਾਲੇ ਨੂੰ ਕਿਤਾਬੀ ਕੀੜਾ ਕਿਹਾ ਜਾਂਦਾ ਹੈ। ਕਿਤਾਬਾਂ ਪੜ੍ਹਨ ਵਾਲਾ ਬੰਦਾ ਕਦੇ ਵੀ ਖ਼ੁਦ ਨੂੰ ਇਕੱਲਾ ਮਹਿਸੂਸ ਨਹੀਂ ਕਰਦਾ। ਉਹ ਘਰ ਬੈਠਿਆਂ ਹੀ ਕਿਤਾਬਾਂ ਰਾਹੀਂ ਵਿਦੇਸ਼ਾਂ ਦੀ ਸੈਰ ਕਰ ਲੈਂਦਾ ਹੈ। ਕਿਤਾਬਾਂ ਪੜ੍ਹਨ ਨਾਲ ਤੁਸੀਂ ਇਕ ਵਧੀਆ ਲੇਖਕ ਵੀ ਬਣ ਸਕਦੇ ਹੋ।

ਅੱਜ-ਕੱਲ੍ਹ ਤਾਂ ਕਿਤਾਬਾਂ ਪੜ੍ਹਨ ਦੀ ਆਦਤ ਖ਼ਤਮ ਹੋ ਚੁੱਕੀ ਹੈ। ਵਿਦਿਆਰਥੀ ਅੱਜ-ਕੱਲ੍ਹ ਵ੍ਹਟਸਐਪ, ਫੇਸਬੁੱਕ ਜਾਂ ਹੋਰ ਸਾਈਟਾਂ ਨੂੰ ਜ਼ਿਆਦਾ ਤਰਜੀਹ ਦਿੰਦੇ ਹਨ। ਅੱਜ ਇੰਨੇ ਸਾਧਨ ਹੋਣ ਦੇ ਬਾਵਜੂਦ ਵੀ ਕਿਤਾਬਾਂ ਪੜ੍ਹਨ ਦਾ ਰੁਝਾਨ ਘਟ ਰਿਹਾ ਹੈ। ਆਮ ਹੀ ਕਿਹਾ ਜਾਂਦਾ ਹੈ ਕਿ ਚੋਰ ਚਾਹੇ ਜੋ ਮਰਜ਼ੀ ਚੋਰੀ ਕਰ ਕੇ ਲੈ ਜਾਵੇ ਪਰ ਜੋ ਇਹ ਕਿਤਾਬੀ ਗਿਆਨ ਹੈ, ਇਸ ਨੂੰ ਚੋਰੀ ਨਹੀਂ ਕਰ ਸਕਦਾ।

ਜੇ ਮਾਂ-ਬਾਪ ਘਰ ‘ਚ ਕਿਤਾਬਾਂ ਪੜ੍ਹਨੀਆਂ ਸ਼ੁਰੂ ਕਰ ਦੇਣਗੇ ਤਾਂ ਉਨ੍ਹਾਂ ਨੂੰ ਦੇਖ ਬੱਚਿਆਂ ‘ਚ ਆਪਣੇ ਆਪ ਦਿਲਚਸਪੀ ਪੈਦਾ ਹੋਵੇਗੀ। ਅਕਸਰ ਆਮ ਪਰਿਵਾਰਾਂ ‘ਚ ਦੇਖਿਆ ਜਾਂਦਾ ਹੈ ਕਿ ਘਰ ‘ਚ ਬਹੁਤ ਚੀਜ਼ਾਂ ਹੁੰਦੀਆਂ ਹਨ ਪਰ ਘਰ ‘ਚ ਇਕ ਮਿੰਨੀ ਲਾਇਬ੍ਰੇਰੀ ਨਹੀਂ ਹੁੰਦੀ।

- Advertisement -

Share this Article
Leave a comment