ਨਿਊਜ਼ ਡੈਸਕ: ਭਿਖਾਰੀ ਮੁਕਤ ਬਣਾਉਣ ਲਈ ਪ੍ਰਸ਼ਾਸਨ ਨੇ ਇੰਦੌਰ ਸ਼ਹਿਰ ਲਈ ਸਖ਼ਤ ਕਦਮ ਚੁੱਕਣ ਦਾ ਫੈਸਲਾ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਹੈ ਕਿ 1 ਜਨਵਰੀ 2025 ਤੋਂ ਭਿਖਾਰੀਆਂ ਨੂੰ ਭੀਖ ਦੇਣ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ।
ਜ਼ਿਲ੍ਹਾ ਕੁਲੈਕਟਰ ਅਸ਼ੀਸ਼ ਸਿੰਘ ਨੇ ਕਿਹਾ ਕਿ ਇੰਦੌਰ ਵਿੱਚ ਭੀਖ ਮੰਗਣ ‘ਤੇ ਪਾਬੰਦੀ ਲਗਾਉਣ ਦਾ ਹੁਕਮ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ, ‘ਜਾਗਰੂਕਤਾ ਮੁਹਿੰਮ 31 ਦਸੰਬਰ, 2024 ਤੱਕ ਜਾਰੀ ਰਹੇਗੀ। ਜੇ 1 ਜਨਵਰੀ 2025 ਤੋਂ ਕੋਈ ਭੀਖ ਮੰਗਦਾ ਪਾਇਆ ਗਿਆ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕੁਲੈਕਟਰ ਨੇ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸਾਰੇ ਇੰਦੌਰ ਵਾਸੀ ਦਾਨ ਦੇ ਕੇ ਇਸ ਗ਼ਲਤ ਕੰਮ ਵਿੱਚ ਭਾਗੀਦਾਰ ਨਾ ਬਣਨ। ਪ੍ਰਸ਼ਾਸਨ ਨੇ ਪਿਛਲੇ ਕੁਝ ਮਹੀਨਿਆਂ ਦੌਰਾਨ ਭੀਖ ਮੰਗਣ ਵਾਲੇ ਕਈ ਗਰੋਹਾਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਕਈ ਭੀਖ ਮੰਗਣ ਵਾਲੇ ਲੋਕਾਂ ਨੂੰ ਨਵੀਆਂ ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਦਾ ਜੀਵਨ ਸੁਧਾਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇੰਦੌਰ ਨੂੰ ਭਿਖਾਰੀ-ਮੁਕਤ ਬਣਾਉਣ ਦੀ ਇਹ ਪਹਿਲ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਇੱਕ ਵਿਸ਼ੇਸ਼ ਪ੍ਰੋਜੈਕਟ ਦਾ ਹਿੱਸਾ ਹੈ। ਇਸ ਪ੍ਰੋਜੈਕਟ ਵਿੱਚ ਦੇਸ਼ ਦੇ 10 ਸ਼ਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ, ਜਿਨ੍ਹਾਂ ਨੂੰ ਭਿਖਾਰੀ ਮੁਕਤ ਬਣਾਇਆ ਜਾਣਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।