Home / ਸਿਆਸਤ / ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਜਿਹਾ ਬਿਆਨ ਕਿ ਸਾਰੇ ਰਹਿ ਗਏ ਹੈਰਾਨ !

ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਅਜਿਹਾ ਬਿਆਨ ਕਿ ਸਾਰੇ ਰਹਿ ਗਏ ਹੈਰਾਨ !

ਅੰਮ੍ਰਿਤਸਰ ਸਾਹਿਬ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਸ਼ਟਰੀ ਸਵੈ ਸੇਵਕ ਸੰਘ (ਆਰਐਸਐਸ) ‘ਤੇ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਿਕ ਗਿਆਨੀ ਹੁਰਾਂ ਦਾ ਕਹਿਣਾ ਹੈ ਕਿ ਜਿਸ ਢੰਗ ਨਾਲ ਆਰ ਐਸ ਐਸ ਕੰਮ ਕਰ ਰਹੀ ਹੈ ਉਸ ਤੋਂ ਇਹ ਸਾਫ ਦਿਖਾਈ ਦੇ ਰਿਹਾ ਹੈ ਕਿ ਇਹ ਦੇਸ਼ ਨੂੰ ਵੰਡ ਦੇਵੇਗੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਰ ਐਸ ਐਸ ਵੱਲੋਂ ਕੀਤੇ ਜਾ ਰਹੇ ਕੰਮਾਂ ਨਾਲ ਦੇਸ਼ ਅੰਦਰ ਭੇਦਭਾਵ ਦੀ ਇੱਕ ਲਕੀਰ ਖਿੱਚੀ ਜਾਵੇਗੀ ਅਤੇ ਭਾਰਤ ਅੰਦਰ ਸਾਰੇ ਧਰਮਾਂ ਦੇ ਲੋਕ ਬੜੇ ਪਿਆਰ ਨਾਲ ਮਿਲ ਜੁਲ ਕੇ ਰਹਿੰਦੇ ਹਨ ਅਤੇ ਇਹੀ ਭਾਰਤ ਦੀ ਸੁੰਦਰਤਾ ਹੈ। ਦੱਸ ਦਈਏ ਕਿ ਨਾਗਪੁਰ ਵਿੱਚ ਦੁਸ਼ਹਿਰੇ ਦੇ ਤਿਉਹਾਰ ਸਮੇਂ ਆਰਐਸਐਸ ਮੁਖੀ ਮੋਹਨ ਭਾਗਵਤ ਨੇ ਕਿਹਾ ਕਿ ਭਾਰਤ ਇੱਕ ਹਿੰਦੂ ਰਾਸ਼ਟਰ ਹੈ ਅਤੇ ਸੰਘ ਆਪਣੇ ਨਜ਼ਰੀਏ ‘ਤੇ ਅਟੱਲ ਹੈ ਅਤੇ ਉਨ੍ਹਾਂ ਕਿਹਾ ਕਿ ਰਾਸ਼ਟਰ ਦੀ ਸ਼ਾਂਤੀ ਲਈ ਜਿਹੜੇ ਭਾਰਤੀ ਕੰਮ ਕਰ ਰਹੇ ਹਨ ਉਹ ਹਿੰਦੂ ਹਨ। ਜਾਣਕਾਰੀ ਮੁਤਾਬਿਕ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇਸੇ ਬਿਆਨ ਤੋਂ ਹੀ ਨਾਰਾਜ਼ ਹੋ ਕੇ ਇਹ ਬਿਆਨ ਦਿੱਤਾ ਹੈ।

Check Also

ਕੋਰੋਨਾ ਦੀਆਂ ਜਾਅਲੀ ਰਿਪੋਰਟਾਂ ਦੇਣ ਵਾਲੀ ਤੁਲੀ ਲੈਬ ਤੇ ਈਐਮਸੀ ਹਸਪਤਾਲ ਦਾ ਕਾਂਗਰਸੀਆਂ ਦੀ ਸ਼ਹਿ ‘ਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਕਰ ਰਿਹਾ ਹੈ ਬਚਾਅ: ਮਜੀਠੀਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਅੰਮ੍ਰਿਤਸਰ ਆਧਾਰਿਤ ਤੁਲੀ ਲੈਬਾਰਟਰੀ ਤੇ ਈ ਐਮ …

Leave a Reply

Your email address will not be published. Required fields are marked *