ਉੱਤਰਾਖੰਡ: ਨਦੀ ’ਚ ਗਲੇਸ਼ੀਅਰ ਡਿੱਗਣ ਕਾਰਨ ਭਾਰੀ ਤਬਾਹੀ, ਕਈ ਲੋਕ ਲਾਪਤਾ

TeamGlobalPunjab
2 Min Read

ਦੇਹਰਾਦੂਨ: ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ‘ਚ ਪਾਵਰ ਪ੍ਰਾਜੈਕਟ ਦੇ ਡੈਮ ‘ਤੇ ਗਲੇਸ਼ੀਅਰ ਦਾ ਹਿੱਸਾ ਟੁੱਟ ਕੇ ਡਿੱਗਣ ਕਾਰਨ ਭਾਰੀ ਤਬਾਹੀ ਮੱਚ ਗਈ ਹੈ। ਜਿਸ ਤੋਂ ਬਾਅਦ ਅਚਾਨਕ ਰਿਸ਼ੀਗੰਗਾ ਤੇ ਧੌਲੀ ਗੰਗਾ ਨਦੀ ‘ਚ ਪਾਣੀ ਦਾ ਪੱਧਰ ਵਧਣ ਕਾਰਨ ਕਈ ਘਰ ਤਬਾਹ ਹੋ ਗਏ ਹਨ। ਗੰਗਾ ਦੇ ਕਿਨਾਰੇ ਵਾਲੇ ਪਿੰਡਾਂ ਨੂੰ ਖਾਲੀ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਅਲਰਟ ਵੀ ਜਾਰੀ ਕਰ ਦਿੱਤਾ ਗਿਆ ਹੈ। ਰਿਸ਼ੀਕੇਸ਼ ਯਾਨੀ ਹਰਿਦੁਆਰ ਵਿੱਚ ਵੀ ਕੁਝ ਘੰਟਿਆਂ ਦੇ ਅੰਦਰ ਇਸ ਪਾਣੀ ਦੇ ਪਹੁੰਚਣ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਬਿਜਲੀ ਪ੍ਰਾਜੈਕਟ ਵਿੱਚ ਕੰਮ ਕਰ ਰਹੇ 150 ਮਜ਼ਦੂਰ ਲਾਪਤਾ ਹੋ ਗਏ ਹਨ।

ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਚਮੋਲੀ ਜ਼ਿਲ੍ਹੇ ਲਈ ਰਵਾਨਾ ਹੋ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਫ਼ਤ ਪ੍ਰਬੰਧਨ ਨੂੰ ਵੀ ਮੌਕੇ ਤੇ ਭੇਜਿਆ ਹੈ। ਮੁੱਖ ਮੰਤਰੀ ਨੇ ਦੱਸਿਆ ਹੈ ਕਿ ਹਾਲਾਤ ‘ਤੇ ਕਾਬੂ ਪਾ ਲਿਆ ਗਿਆ ਹੈ। ਬੰਨ੍ਹ ਦੇ ਪਾਣੀ ਨੂੰ ਛੱਡਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਕਿ ਹੜ੍ਹ ਦੇ ਖਤਰੇ ਨੂੰ ਘੱਟ ਕੀਤਾ ਜਾ ਸਕੇ। ਮੁੱਖ ਮੰਤਰੀ ਤ੍ਰਿਵੇਂਦਰ ਨੇ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ‘ਚ ਧਿਆਨ ਨਾ ਦੇਣ। ਦੂਜੇ ਪਾਸੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਸੀਐਮ ਰਾਵਤ ਤੋਂ ਚਮੋਲੀ ਘਟਨਾ ਦੀ ਜਾਣਕਾਰੀ ਮੰਗੀ ਹੈ।

- Advertisement -
Share this Article
Leave a comment