ਦੁਨੀਆ ਭਰ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 5.86 ਕਰੋੜ ਪਾਰ

TeamGlobalPunjab
1 Min Read

ਨਿਊਜ਼ ਡੈਸਕ: ਦੁਨੀਆ ਭਰ ਵਿੱਚ ਵਿਸ਼ਵ ਮਹਾਮਾਰੀ ਨਾਲ ਸੰਕਮਿਤ ਹੋਣ ਵਾਲਿਆਂ ਦੀ ਗਿਣਤੀ ਵਧ ਕੇ 5.86 ਕਰੋੜ ਦੇ ਪਾਰ ਹੋ ਗਈ ਹੈ। ਸੰਕਰਮਣ ਨਾਲ ਹੁਣ ਤੱਕ 13.79 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਵਿਸ਼ਵ ਭਰ ਵਿੱਚ ਦਰਜ ਕੀਤੇ ਗਏ ਕੋਰੋਨਾ ਦੇ ਕੁੱਲ ਮਾਮਲਿਆਂ ‘ਚੋਂ ਲਗਭਗ 48 ਫ਼ੀਸਦੀ ਮਾਮਲੇ ਅਮਰੀਕਾ, ਭਾਰਤ ਤੇ ਬ੍ਰਾਜ਼ੀਲ ਦੇ ਹਨ।

ਇਸ ਮਹਾਮਾਰੀ ਨਾਲ ਸੰਕਮਿਤ ਲੋਕਾਂ ਅਤੇ ਮ੍ਰਿਤਕਾਂ ਦੀ ਗਿਣਤੀ ਦੇ ਮਾਮਲਿਆਂ ਵਿੱਚ ਪਹਿਲੇ, ਦੂੱਜੇ ਸਥਾਨ ‘ਤੇ ਕਰਮਵਾਰ ਅਮਰੀਕਾ, ਭਾਰਤ ਅਤੇ ਬ੍ਰਾਜ਼ੀਲ ਹਨ। ਅਮਰੀਕਾ ਦੀ ਜੌਹਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨਿਅਰਿੰਗ ਕੇਂਦਰ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਿਸ਼ਵ ਦੇ 190 ਦੇਸ਼ਾਂ ਵਿੱਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 5.86 ਕਰੋੜ ਤੋਂ ਜ਼ਿਆਦਾ ਲੋਕ ਸੰਕਮਿਤ ਹੋਏ ਹਨ ਅਤੇ 13,79,737 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਅਮਰੀਕਾ ਵਿੱਚ ਕੋਰੋਨਾ ਦੀ ਦੂਜੀ ਲਹਿਰ ਨਾਲ ਹਾਲਾਤ ਬੇਕਾਬੂ ਹੁੰਦੇ ਜਾ ਰਹੇ ਹਨ। ਇੱਥੇ ਕੋਰੋਨਾ ਨਾਲ ਹੁਣ ਤੱਕ ਲਗਭਗ ਸਵਾ ਕਰੋੜ ਲੋਕ ਸੰਕਰਮਿਤ ਹੋ ਚੁੱਕੇ ਹਨ। ਇੱਥੇ ਕੋਰੋਨਾ ਦੇ ਇੱਕ ਦਿਨ ਵਿੱਚ ਰਿਕਾਰਡ ਮਾਮਲਿਆਂ ਦਾ ਅੰਕੜਾ 2 ਲੱਖ ਦੇ ਨੇੜ੍ਹੇ ਪਹੁੰਚ ਗਿਆ ਹੈ। ਅਮਰੀਕਾ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 1.20 ਕਰੋੜ ਨੂੰ ਪਾਰ ਕਰ ਗਈ ਹੈ।

Share this Article
Leave a comment