ਦੁਨੀਆ ਭਰ ‘ਚ ਕੋਰੋਨਾ ਕਾਰਨ ਮਰਨ ਵਾਲਿਆਂ ਦਾ ਅੰਕੜਾ 40 ਲੱਖ ਪਾਰ

TeamGlobalPunjab
2 Min Read

ਨਿਊਜ਼ ਡੈਸਕ : ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਹੁਣ ਤੱਕ 40 ਲੱਖ ਲੋਕ ਆਪਣੀ ਜਾਨ ਗਵਾ ਚੁੱਕੇ ਹਨ। ਪਹਿਲੀ ਲਹਿਰ ਦੌਰਾਨ ਵੀ ਲੱਖਾਂ ਲੋਕਾਂ ਦੀ ਜਾਨ ਗਈ ਸੀ। ਹਾਲਾਂਕਿ ਕਈ ਦੇਸ਼ ਆਪਣੇ ਲੋਕਾਂ ਨੂੰ ਵੈਕਸੀਨ ਲਗਵਾਉਣ ‘ਤੇ ਜ਼ਿਆਦਾ ਤੋਂ ਜ਼ਿਆਦਾ ਜ਼ੋਰ ਦੇ ਰਹੇ ਹਨ। ਪਹਿਲੀ ਅਤੇ ਦੂਜੀ ਲਹਿਰ ਦੇ ਦੌਰਾਨ ਕੋਰੋਨਾ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਲਗਭਗ 40 ਲੱਖ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ। ਭਾਰਤ ਅਤੇ ਬ੍ਰਾਜ਼ੀਲ ਅਜਿਹੇ ਦੇਸ਼ ਹਨ ਜਿੱਥੇ ਰੋਜ਼ਾਨਾ ਸਭ ਤੋਂ ਜ਼ਿਆਦਾ ਲੋਕ ਕੋਰੋਨਾ ਨਾਲ ਆਪਣੀ ਜਾਨ ਗਵਾ ਰਹੇ ਹਨ।

ਅਮਰੀਕਾ, ਬ੍ਰਿਟੇਨ ਵਰਗੇ ਦੇਸ਼ਾਂ ‘ਚ ਕੋਰੋਨਾ ਦੇ ਨਵੇਂ ਮਾਮਲਿਆਂ ਤੇ ਮਰਨ ਵਾਲਿਆਂ ਦੀ ਗਿਣਤੀ ‘ਚ ਕਮੀ ਦੇਖਣ ਨੂੰ ਮਿਲੀ ਹੈ, ਪਰ ਕੋਰੋਨਾ ਦੇ ਨਵੇਂ ਵੇਰੀਐਂਟ ਡੈਲਟਾ ਦੇ ਚਲਦਿਆਂ ਕਈ ਦੇਸ਼ ਵੈਕਸੀਨ ਦੀ ਕਮੀ ਦਾ ਸਾਹਮਣਾ ਕਰ ਰਹੇ ਹਨ। ਕੋਰੋਨਾ ਕਾਰਨ ਸ਼ੁਰੂ ‘ਚ 20 ਲੱਖ ਲੋਕਾਂ ਦੀ ਮੌਤ ਲਗਭਗ ਇੱਕ ਸਾਲ ਦੇ ਅੰਦਰ ਹੋਈ ਪਰ ਇਸ ਤੋਂ ਬਾਅਦ ਸਿਰਫ 166 ਦਿਨਾਂ ‘ਚ 20 ਲੱਖ ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਜਿੱਥੇ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ ਉਹ ਪੰਜ ਦੇਸ਼ ਅਮਰੀਕਾ, ਬ੍ਰਾਜ਼ੀਲ, ਭਾਰਤ, ਰੂਸ ਅਤੇ ਮੈਕਸਿਕੋ ਹਨ।

ਕੋਰੋਨਾ ਨਾਲ 50 ਫੀਸਦੀ ਮੌਤਾਂ ਇਕੱਲੇ ਅਮਰੀਕਾ, ਬ੍ਰਾਜ਼ੀਲ, ਭਾਰਤ ਅਤੇ ਮੈਕਸਿਕੋ ‘ਚ ਹੋਈਆਂ ਹਨ ਜਦ ਕਿ ਪੇਰੂ, ਹੰਗਰੀ, ਬੋਸਨੀਆ, ਚੈੱਕ ਰਿਪਬਲਿਕ ਅਤੇ ਜਿਬਰਾਲਟਰ ਵਿਚ ਕੋਰੋਨਾ ਨਾਲ ਮੌਤ ਦਰ ਸਭ ਤੋਂ ਜ਼ਿਆਦਾ ਹੈ। ਮਾਰਚ ਮਹੀਨੇ ਤੋਂ ਬਾਅਦ ਲੈਟਿਨ ਅਮਰੀਕਾ ਦੇ ਦੇਸ਼ ਵਿਚ ਕੋਰੋਨਾ ਦਾ ਪ੍ਰਕੋਪ ਸਭ ਤੋਂ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ , ਇੱਥੇ ਹਰ 100 ਵਿਚੋਂ 43 ਲੋਕ ਕੋਰੋਨਾ ਨਾਲ ਪੀੜਤ ਪਾਏ ਗਏ ਹਨ।

Share this Article
Leave a comment