ਕੋਵਿਡ-19: ਦੁਨੀਆ ਭਰ ਵਿਚ ਮੌਤਾਂ ਦਾ ਅੰਕੜਾ ਡੇਢ ਲੱਖ ਤੋਂ ਪਾਰ

TeamGlobalPunjab
1 Min Read

ਨਿਊਜ਼ ਡੈਸਕ: ਕੋਰੋਨਾਵਾਇਰਸ ਭਾਰਤ ਦੇ ਨਾਲ-ਨਾਲ ਪੂਰੀ ਦੁਨੀਆ ਵਿੱਚ ਤੇਜੀ ਨਾਲ ਆਪਣੇ ਪੈਰ ਪਸਾਰ ਰਿਹਾ ਹੈ। ਦੁਨੀਆ ਭਰ ਵਿੱਚ ਕੋਵਿਡ-19 ਨਾਲ ਹੁਣ ਤੱਕ 1.5 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਿਪੋਰਟਾਂ ਮੁਤਾਬਕ ਵਿਸ਼ਵ ਸਿਹਤ ਸੰਗਠਨ (WHO) ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ, ਸੰਸਾਰ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਵਧ ਕੇ 22 ਲੱਖ ਤੋਂ ਜ਼ਿਆਦਾ ਹੋ ਗਈ ਹੈ।

ਕੋਰੋਨਾਵਾਇਰਸ ਦੀ ਚਪੇਟ ਵਿੱਚ 193 ਦੇਸ਼ ਅਤੇ ਖੇਤਰ ਹਨ। ਅਮਰੀਕਾ ਵਿੱਚ ਕੋਰੋਨਾ ਵਾਇਰਸ ਸੰਸਾਰਿਕ ਮਹਾਮਾਰੀ ਕਾਰਨ ਸਭ ਤੋਂ ਜ਼ਿਆਦਾ ਮੌਤਾਂ ਹੋਈਆਂ ਹਨ। ਦੁਨੀਆ ਭਰ ਵਿੱਚ ਕੋਰੋਨਾ ਕਾਰਨ ਹਰ ਰੋਜ਼ ਹੋਣ ਵਾਲੀ ਮੌਤਾਂ ਦੀ ਗਿਣਤੀ 8,800 ਤੋਂ ਉੱਤੇ ਰਿਹਾ।

ਕੋਰੋਨਾਵਾਇਰਸ ਨਾ ਹੁਣ ਤੱਕ ਕੁੱਲ ਹੋਈਆਂ ਡੇਢ ਲੱਖ ਤੋਂ ਜ਼ਿਆਦਾ ਮੌਤਾਂ ਵਿੱਚ ਸਭ ਤੋਂ ਜ਼ਿਆਦਾ ਮੌਤਾਂ 36,773 ਅਮਰੀਕਾ ਵਿੱਚ ਹੋਈਆਂ ਹਨ। ਇਸ ਤੋਂ ਬਾਅਦ ਇਟਲੀ ਵਿੱਚ 22,745 ਲੋਕਾਂ ਦੀ ਮੌਤ ਹੋਈ। ਹਾਲਾਂਕਿ ਉਸਦੀ ਕੁਲ ਆਬਾਦੀ ਅਮਰੀਕਾ ਦੀ ਜਨਸੰਖਿਆ ਦਾ ਸਿਰਫ਼ ਪੰਜਵਾਂ ਹਿੱਸਾ ਹੈ। ਸਪੇਨ ਵਿੱਚ 19,478 ਅਤੇ ਫ਼ਰਾਂਸ ਵਿੱਚ 18,681 ਲੋਕਾਂ ਦੀ ਮੌਤ ਹੋਈ।

Share this Article
Leave a comment