ਉਡਾਣਾਂ ‘ਚ ਸਿੱਖਾਂ ਦੇ ਕਿਰਪਾਨ ਨਾਲ ਰੱਖਣ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ SC ਦਾ ਸੁਣਵਾਈ ਤੋਂ ਇਨਕਾਰ

ਨਵੀਂ ਦਿੱਲੀ: ਘਰੇਲੂ ਉਡਾਣਾਂ ‘ਚ ਸਿੱਖ ਯਾਤਰੀਆਂ ਨੂੰ ਕਿਰਪਾਨ ਦੀ ਇਜ਼ਾਜ਼ਤ ਦੇ ਖਿਲਾਫ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਪਟੀਸ਼ਨਰ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ ਤੱਕ ਪਹੁੰਚ ਕਰ ਸਕਦੇ ਹਨ। ਅਸਲ ‘ਚ ਘਰੇਲੂ ਉਡਾਣਾਂ ‘ਚ ਬਿਊਰੋ ਆਫ ਸਿਵਲ ਏਵੀਏਸ਼ਨ ਸਕਿਓਰਟੀ ਨੇ ਸਿੱਖ ਯਾਤਰੀਆਂ ਨੂੰ ਕਿਰਪਾਨ ਰੱਖਣ ਦੀ ਇਜਾਜ਼ਤ ਦਿੱਤੀ ਸੀ। ਇਸ ਦੇ ਖਿਲਾਫ਼ ਹਿੰਦੂ ਸੈਨਾ ਨੇ ਪਟੀਸ਼ਨ ਦਾਇਰ ਕੀਤੀ ਜਿਸ ‘ਤੇ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

ਹਿੰਦੂ ਸੈਨਾ ਵੱਲੋਂ ਦਾਇਰ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਜਹਾਜ਼ ‘ਚ ਸਿੱਖ ਕਿਰਪਾਨਾਂ ਲੈ ਕੇ ਜਾਣ ਦੀ ਇਜਾਜ਼ਤ ਹੋਰ ਯਾਤਰੀਆਂ ਲਈ ਖ਼ਤਰਾ ਬਣ ਸਕਦੀ ਹੈ। ਜਸਟਿਸ ਅਬਦੁਲ ਨਜ਼ੀਰ ਤੇ ਜੇਕੇ ਮਹੇਸ਼ਵਰੀ ਦੀ ਬੈਂਚ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ‘ਤੇ ਫੈਸਲਾ ਸੁਣਾਇਆ। ਇਸ ਤੋਂ ਬਾਅਦ ਪਟੀਸ਼ਨਰ ਨੂੰ ਆਪਣੀ ਪਟੀਸ਼ਨ ਵਾਪਸ ਲੈਣੀ ਪਈ ਜੋ ਐਡਵੋਕੇਟ ਅੰਕੁਰ ਯਾਦਵ ਨੇ ਦਾਇਰ ਕੀਤੀ ਸੀ। ਪਟੀਸ਼ਨ ‘ਚ ਧਰਮ ਦੇ ਆਧਾਰ ‘ਤੇ ਕਿਸੇ ਵੀ ਚੀਜ਼ ਨੂੰ ਹਵਾਈ ਅੱਡੇ ‘ਤੇ ਲਿਜਾਣ ਤੋਂ ਰੋਕਣ ਲਈ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ। ਹਿੰਦੂ ਸੈਨਾ ਨੇ 4 ਮਾਰਚ 2022 ਨੂੰ ਹਵਾਬਾਜ਼ੀ ਸੁਰੱਖਿਆ ਵੱਲੋਂ ਦਿੱਤੇ ਹੁਕਮ ਨੂੰ ਚੁਣੌਤੀ ਦਿੱਤੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Check Also

ਆਖਿਰ ਕਿਸ ਸਵਾਲ ਦਾ ਜਵਾਬ ਦੇਣ ਨਾਲੋਂ ਰਿਸ਼ੀ ਸੁਨਕ ਨੂੰ ਹਾਰ ਵੀ ਸਵੀਕਾਰ?

ਲੰਦਨ: ਬਰਤਾਨੀਆ ਦੇ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਰਿਸ਼ੀ ਸੁਨਕ ਨੇ ਕਿਹਾ ਹੈ ਕਿ ਉਹ …

Leave a Reply

Your email address will not be published.