ਮੁੰਬਈ: ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾ.ਰਨ ਦੀ ਧਮਕੀ ਮਿਲੀ ਹੈ। ਲਾਰੇਂਸ ਬਿਸ਼ਨੋਈ ਗੈਂਗ ਦੇ ਨਾਂ ‘ਤੇ ਮੁੰਬਈ ਟ੍ਰੈਫਿਕ ਪੁਲਿਸ ਨੂੰ ਧਮਕੀ ਭਰਿਆ ਸੰਦੇਸ਼ ਭੇਜਿਆ ਗਿਆ ਹੈ। ਇਸ ‘ਚ ਸਲਮਾਨ ਖਾਨ ਤੋਂ ਮੰਦਿਰ ਜਾ ਕੇ ਮੁਆਫੀ ਮੰਗਣ ਅਤੇ ਪੰਜ ਕਰੋੜ ਰੁਪਏ ਦੇਣ ਦੀ ਮੰਗ ਕੀਤੀ ਗਈ ਹੈ।
ਸੂਤਰਾਂ ਅਨੁਸਾਰ ਮੁੰਬਈ ਪੁਲਿਸ ਨੂੰ ਕਥਿਤ ਤੌਰ ‘ਤੇ ਲਾਰੇਂਸ ਬਿਸ਼ਨੋਈ ਗੈਂਗ ਤੋਂ ਸਲਮਾਨ ਖਿਲਾਫ ਧਮ.ਕੀ ਦਾ ਸੰਦੇਸ਼ ਮਿਲਿਆ ਹੈ। ਧਮ.ਕੀ ‘ਚ ਅਭਿਨੇਤਾ ਨੂੰ ਦੋ ਵਿਕਲਪ ਦਿੱਤੇ ਗਏ ਹਨ- ਜ਼ਿੰਦਾ ਰਹਿਣ ਲਈ ਮਾਫੀ ਮੰਗੋ ਜਾਂ 5 ਕਰੋੜ ਰੁਪਏ ਦਿਓ। ਇੱਕ ਹਫ਼ਤੇ ਵਿੱਚ ਸਲਮਾਨ ਨੂੰ ਮਿਲੀ ਇਹ ਦੂਜੀ ਧਮਕੀ ਹੈ। ਪੁਲਿਸ ਸੂਤਰਾਂ ਅਨੁਸਾਰ ਮੁੰਬਈ ਪੁਲਿਸ ਦੇ ਟ੍ਰੈਫਿਕ ਕੰਟਰੋਲ ਰੂਮ ਨੂੰ ਬੀਤੀ ਰਾਤ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਨਾਂ ‘ਤੇ ਵਟਸਐਪ ‘ਤੇ ਧਮਕੀ ਭਰਿਆ ਸੰਦੇਸ਼ ਮਿਲਿਆ ਹੈ। ਟਰੈਫਿਕ ਕੰਟਰੋਲ ਰੂਮ ਨੂੰ ਭੇਜੇ ਗਏ ਸੰਦੇਸ਼ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਹ ਲਾਰੈਂਸ ਬਿਸ਼ਨੋਈ ਦਾ ਭਰਾ ਹੈ। ਜੇਕਰ ਸਲਮਾਨ ਖਾਨ ਜ਼ਿੰਦਾ ਰਹਿਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਸਾਡੇ ਮੰਦਿਰ ਜਾ ਕੇ ਮੁਆਫੀ ਮੰਗਣੀ ਪਵੇਗੀ ਜਾਂ 5 ਕਰੋੜ ਰੁਪਏ ਅਦਾ ਕਰਨੇ ਪੈਣਗੇ। ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਅਸੀਂ ਉਸ ਨੂੰ ਮਾ.ਰ ਦੇਵਾਂਗੇ, ਸਾਡਾ ਗੈਂਗ ਅਜੇ ਵੀ ਸਰਗਰਮ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।