ਢੀਂਡਸਾ ਦੇ ਦੋਸ਼ਾਂ ‘ਤੇ ਭੜਕ ਉੱਠੇ ਲੌਂਗੋਵਾਲ! ਕਿਹਾ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀਆਂ ਹੋ ਰਹੀਆਂ ਨੇ ਸਾਜ਼ਿਸ਼ਾਂ

TeamGlobalPunjab
1 Min Read

ਸੰਗਰੂਰ : ਜਿਸ ਦਿਨ ਤੋਂ ਹੀ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਹਨ ਉਨ੍ਹਾਂ ਨੇ ਪਾਰਟੀ ਵਿਰੁੱਧ ਤਾਂ ਸਖਤ ਰਵੱਈਆ ਅਪਣਾਇਆ ਹੀ ਹੋਇਆ ਹੈ ਇਸ ਦੇ ਨਾਲ ਹੀ ਬੀਤੇ ਦਿਨੀਂ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਵੀ ਬੜੇ ਗੰਭੀਰ ਦੋਸ਼ ਲਾਏ ਸਨ। ਇਨ੍ਹਾਂ ਦੋਸ਼ਾਂ ‘ਤੇ ਲੌਂਗੋਵਾਲ ਨੇ ਸਖਤ ਰੁੱਖ ਅਖਤਿਆਰ ਕਰ ਲਿਆ ਹੈ। ਲੌਂਗੋਵਾਲ ਦਾ ਕਹਿਣਾ ਹੈ ਕਿ ਸਾਰੇ ਦੋਸ਼ ਬੇਬੁਨਿਆਦ ਹਨ ਅਤੇ ਅਜਿਹਾ ਵੱਡੇ ਲੀਡਰ ਨੂੰ ਅਜਿਹੇ ਬਿਆਨ ਦੇਣਾ ਸ਼ੋਭਾ ਨਹੀਂ ਦਿੰਦਾ।

ਦੱਸ ਦਈਏ ਕਿ ਬੀਤੇ ਦਿਨੀਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ‘ਚ ਕਰੋੜਾਂ ਰੁਪਏ ਦੇ ਘਪਲੇ ਹੋ ਰਹੇ ਹਨ। ਇਸ ਬਿਆਨ ‘ਤੇ ਲੌਂਗੋਵਾਲ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਿਸੇ ਵੇਲੇ ਵੀ ਜਾਂਚ ਕਰਵਾਈ ਜਾ ਸਕਦੀ ਹੈ ਕਿਉਂਕਿ ਉਨ੍ਹਾਂ ਦਾ ਸਾਰਾ ਕੰਮ ਪਾਰਦਰਸ਼ੀ ਢੰਗ ਨਾਲ ਹੁੰਦਾ ਹੈ। ਇੱਥੇ ਹੀ ਉਨ੍ਹਾਂ ਕਿਹਾ ਜਦੋਂ ਸੁਖਦੇਵ ਸਿੰਘ ਢੀਂਡਸਾ ਪਾਰਟੀ ਦੇ ਨਾਲ ਸਨ ਤਾਂ ਉਨ੍ਹਾਂ ਨੂੰ ਕੋਈ ਘਪਲਾ ਕਿਉਂ ਨਹੀਂ ਯਾਦ ਆਇਆ ਅਤੇ ਅੱਜ ਬਾਗੀ ਹੋ ਕੇ ਇਹ ਘਪਲੇ ਦੀ ਗੱਲ ਕਰ ਰਹੇ ਹਨ। ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੇ ਕਿੰਨੇ ਕੁ ਘਪਲੇ ਕੀਤੇ ਹਨ ਇਹ ਸਾਰਿਆਂ ਨੂੰ ਪਤਾ ਹੀ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀ ਸਾਜਿਸ਼ ਰਚੀ  ਜਾ ਰਹੀ ਹੈ।

Share this Article
Leave a comment