Breaking News

ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ : CM ਮਾਨ

ਚੰਡੀਗੜ੍ਹ: ਸਿੱਧੂ ਮੂਸੇਵਾਲਾ ਹਤਿਆ ਕਾਂਡ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ ‘ਚ ਲਏ ਜਾਣ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਵਿਚ ਪ੍ਰੈੱਸ ਕਾਨਫਰੰਸ ਕੀਤੀ ਗਈ ਤੇ ਇਹ ਸਪੱਸ਼ਟ ਕੀਤਾ ਗਿਆ ਕਿ ਗੋਲਡੀ ਬਰਾੜ ਕੈਲੀਫੋਰਨੀਆ ਵਿਚ ਨਜ਼ਰਬੰਦ ਹੈ ਤੇ ਜਲਦ ਹੀ ਉਸ ਨੂੰ ਭਾਰਤ ਲਿਆਂਦਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਂ ਤੇ ਮੈਂ ਤਸਦੀਕ ਕਰਦਾ ਹਾਂ ਕਿ ਗੋਲਡੀ ਬਰਾੜ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ।ਕੈਲੇਫੋਰਨੀਆ ਪੁਲਿਸ ਨੇ ਸਾਡੇ ਸਾਲ ਸੰਪਰਕ ਕੀਤਾ ਹੈ। ਉਨ੍ਹਾਂ ਕਿਹਾ ਕਿ ਗੋਲਡੀ ਬਰਾੜ ਨੂੰ ਜਲਦ ਭਾਰਤ ਲਿਆਂਦਾ ਜਾਵੇਗਾ,ਤੇ ਮੂਸੇ ਵਾਲਾ ਦੇ ਕਤਲ ਦੀ ਸਜ਼ਾ ਦਿੱਤੀ ਜਾਵੇਗੀ। ਜਿਸ ਨਾਲ ਹੋਰ ਪਰਿਵਾਰਾਂ ਨੂੰ ਵੀ ਸ਼ਾਂਤੀ ਮਿਲੇਗੀ ।

NIA ਤੇ ਹੋਰ ਜਾਂਚ ਏਜੰਸੀਆਂ ਨੇ ਵੀ FBI ਨਾਲ ਸੰਪਰਕ ਕਰਨਾ ਸ਼ੁਰੂ ਕਰ ਦਿੱਤਾ ਹੈ । ਗੋਲਡੀ ਬਰਾੜ ਅਮਰੀਕਾ ਵਿਚ ਡਿਟੇਨ ਹੋ ਚੁੱਕਾ ਹੈ ਤੇ ਉਸ ਨੂੰ ਭਾਰਤ ਲਿਆ ਕੇ ਪੁੱਛਗਿਛ ਕੀਤੀ ਜਾਵੇਗੀ।  ਬੀਤੇ ਦਿਨ  ਹੀ ਸਿੱਧੂ ਮੂਸੇਵਾਲਾ ਦੇ ਪਿਤਾ ਵਲੋਂ ਇਹ ਬਿਆਨ ਦਿੱਤਾ ਗਿਆ ਸੀ ਕਿ ਸਰਕਾਰ ਗੋਲਡੀ ਬਰਾੜ ‘ਤੇ 2 ਕਰੋੜ ਦੇ ਇਨਾਮ ਦਾ ਐਲਾਨ ਕਰੇ ਤੇ ਇਹ ਰਕਮ ਮੈਂ ਦੇਵਾਂਗਾ ਚਾਹੇ ਇਸ ਲਈ ਮੈਨੂੰ ਆਪਣੀ ਜ਼ਮੀਨ ਹੀ ਕਿਉਂ ਨਾ ਵੇਚਣੀ ਪਵੇ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਗੋਲਡੀ ਬਰਾੜ ਨੇ ਕੈਲੀਫੋਰਨੀਆ ਦੇ ਸੈਕਰਾਮੈਂਟੋ ਸਿਟੀ ‘ਚ ਕਾਨੂੰਨੀ ਮਦਦ ਰਾਹੀਂ ਸਿਆਸੀ ਸ਼ਰਨ ਲਈ ਅਪੀਲ ਕਰਨ ਦੀ ਕੋਸ਼ਿਸ਼ ਕੀਤੀ ਹੈ ਤਾਂ ਜੋ ਫੜੇ ਜਾਣ ‘ਤੇ ਉਹ ਭਾਰਤ ਨਾ ਆ ਸਕੇ। ਇਸ ਦੇ ਲਈ ਗੋਲਡੀ ਨੇ ਦੋ ਕਾਨੂੰਨੀ ਮਾਹਿਰਾਂ ਤੋਂ ਵੀ ਮਦਦ ਮੰਗੀ ਹੈ, ਜਿਨ੍ਹਾਂ ਵਿੱਚੋਂ ਇੱਕ ਨੇ ਗੋਲਡੀ ਦਾ ਅਪਰਾਧਿਕ ਪਿਛੋਕੜ ਜਾਣ ਕੇ ਉਸ ਦਾ ਕੇਸ ਲੜਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਸ ਨੇ ਇਕ ਹੋਰ ਵਕੀਲ ਦੀ ਮਦਦ ਲਈ ਹੈ । ਸੁਰੱਖਿਆ ਏਜੰਸੀਆਂ ਮੁਤਾਬਕ ਗੋਲਡੀ ਦੀ ਇਹ ਇੱਕ ਚਾਲ ਸੀ ਤਾਂ ਜੋ ਉਹ ਭਾਰਤ ਵਾਪਸ ਨਾ ਆ ਸਕੇ ਅਤੇ ਇਸ ਲਈ ਜੇਕਰ ਗੋਲਡੀ ਕੈਲੀਫੋਰਨੀਆ ਵਿੱਚ ਕੋਈ ਮਾਮੂਲੀ ਅਪਰਾਧ ਵੀ ਕਰਦਾ ਹੈ ਤਾਂ ਗੋਲਡੀ ਨੂੰ ਉਸ ਜੁਰਮ ਦੀ ਸੁਣਵਾਈ ਪੂਰੀ ਹੋਣ ਤੱਕ ਉੱਥੇ ਹੀ ਰੱਖਿਆ ਜਾਵੇਗਾ। ਛੱਡਣ ਤੋਂ ਬਾਅਦ, ਉਸਨੂੰ ਭਾਰਤ ਡਿਪੋਰਟ ਕੀਤੇ ਜਾਣ ਤੋਂ ਬਚਾਇਆ ਜਾਵੇਗਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

Check Also

ਆਪ’ ਨੇ ਵਿਧਾਨ ਸਭਾ ਸਟਿੱਕਰਾਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਇਕਾਂ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ: ਵਿਧਾਨ ਸਭਾ ਦੇ ਸਟਿੱਕਰਾਂ ਅਤੇ ਇਸ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਨ ਲਈ ਕਾਂਗਰਸ ਅਤੇ …

Leave a Reply

Your email address will not be published. Required fields are marked *