ਸਾਊਦੀ ਜਾਣ ਵਾਲੇ ਭਾਰਤੀਆਂ ਲਈ ਖੁਸ਼ਖਬਰੀ, ਹੁਣ ਵੀਜ਼ਾ ਲਈ ਪੁਲਿਸ ਕਲੀਅਰਿੰਗ ਸਰਟੀਫਿਕੇਟ ਦੀ ਨਹੀਂ ਪਵੇਗੀ ਲੋੜ?

Global Team
1 Min Read
Saudi Arabia Riyadh

ਦੁਬਈ: ਸਾਊਦੀ ਅਰਬ ਨੇ ਭਾਰਤੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਫੈਸਲਾ ਕੀਤਾ ਹੈ ਕਿ ਹੁਣ ਭਾਰਤੀ ਨਾਗਰਿਕਾਂ ਨੂੰ ਸਾਊਦੀ ਅਰਬ ਦਾ ਵੀਜ਼ਾ ਲੈਣ ਲਈ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਪੇਸ਼ ਕਰਨ ਦੀ ਲੋੜ ਨਹੀਂ ਹੋਵੇਗੀ। ਦਿੱਲੀ ਸਥਿਤ ਸਾਊਦੀ ਦੂਤਾਵਾਸ ਵੱਲੋਂ ਟਵੀਟਰ ਜਰੀਏ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ।

- Advertisement -

 

ਦੂਤਾਵਾਸ ਨੇ ਲਿਖਿਆ, “ਸਾਊਦੀ ਅਰਬ ਅਤੇ ਭਾਰਤ ਵਿਚਕਾਰ ਮਜ਼ਬੂਤ ​​ਸਬੰਧਾਂ ਅਤੇ ਰਣਨੀਤਕ ਸਾਂਝੇਦਾਰੀ ਦੇ ਮੱਦੇਨਜ਼ਰ, ਕਿੰਗਡਮ ਨੇ ਭਾਰਤੀ ਨਾਗਰਿਕਾਂ ਨੂੰ ਪੁਲਿਸ ਕਲੀਅਰੈਂਸ ਸਰਟੀਫਿਕੇਟ (ਪੀਸੀਸੀ) ਜਮ੍ਹਾ ਕਰਨ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ।”

 

ਸਾਊਦੀ ਅਰਬ ਅੰਬੈਸੀ ਵੱਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਸੀ ਕਿ ਭਾਰਤੀ ਨਾਗਰਿਕਾਂ ਨੂੰ ਹੁਣ ਵੀਜਾ ਪ੍ਰਾਪਤ ਕਰਨ ਲਈ ਪੁਲਿਸ ਪੁਲਿਸ ਕਲੀਅਰੈਂਸ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਲੋੜ ਨਹੀਂ ਹੋਵੇਗੀ। ਦੂਤਘਰ ਨੇ ਕਿਹਾ ਕਿ ਇਹ ਫੈਸਲਾ ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਲਿਆ ਗਿਆ ਹੈ। ਦੂਤਾਵਾਸ ਨੇ ਕਿਹਾ ਕਿ ਉਹ ਸਾਊਦੀ ਅਰਬ ਵਿੱਚ ਸ਼ਾਂਤੀਪੂਰਵਕ ਰਹਿ ਰਹੇ 20 ਲੱਖ ਤੋਂ ਵੱਧ ਭਾਰਤੀ ਨਾਗਰਿਕਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਾ ਹੈ।

- Advertisement -
Share this Article
Leave a comment