ਚੰਡੀਗੜ੍ਹ: ਹੁਣ ਇੱਕ ਵਾਰ ਫਿਰ CM ਮਾਨ ਪੰਜਾਬ ਦੇ ਲੋਕਾਂ ਨੂੰ ਖੁਸ਼ ਕਰਨਗੇ ਕਿਉਂਕਿ ਉਨਹਾਂ ਵੱਲੋਂ ਇੱਕ ਇੱਕ ਹੋਰ ਟੋਲ ਪਲਾਜਾ ਬੰਦ ਕਰਵਾਇਆ ਜਾਵੇਗਾ। ਪੰਜਾਬ ਸਰਕਾਰ ਬੁੱਧਵਾਰ ਨੂੰ ਮੋਗਾ-ਕੋਟਕਪੂਰਾ ਰੋਡ ‘ਤੇ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਕਰੇਗੀ। ਇਹ ਦਸਵਾਂ ਟੋਲ ਪਲਾਜ਼ਾ ਹੋਵੇਗਾ, ਜਿਸ ਨੂੰ ਪੰਜਾਬ ਸਰਕਾਰ ਬੰਦ ਕਰਨ ਜਾ ਰਹੀ ਹੈ। ਇਸ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਲੋਕਾਂ ਦੇ ਰੋਜ਼ਾਨਾ 4.50 ਲੱਖ ਰੁਪਏ ਦੀ ਬੱਚਤ ਹੋਵੇਗੀ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਖੁਦ ਮੌਜੂਦ ਰਹਿਣਗੇ।
ਮੁੱਖ ਮੰਤਰੀ ਨੇ ਟਵੀਟ ਕਰਕੇ ਇਸ ਦਾ ਐਲਾਨ ਕੀਤਾ ਹੈ। ਉਨ੍ਹਾਂ ਲਿਖਿਆ ਕਿ ਸੂਬੇ ਦੀਆਂ ਕਈ ਵੱਡੀਆਂ ਸੜਕਾਂ ‘ਤੇ ਟੋਲ ਪਲਾਜ਼ੇ ਬਣਾਏ ਗਏ ਹਨ। ਜਿਸ ਕਾਰਨ ਲੋਕਾਂ ਨੂੰ ਨਿੱਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਕਈ ਥਾਵਾਂ ‘ਤੇ ਇਸ ਦੇ ਖਿਲਾਫ ਪ੍ਰਦਰਸ਼ਨ ਵੀ ਹੋਏ ਹਨ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਦੱਸਿਆ ਕਿ ਪਹਿਲਾਂ ਇਹ ਟੋਲ ਪਲਾਜ਼ਾ 21 ਜੁਲਾਈ 2023 ਨੂੰ ਬੰਦ ਹੋਣਾ ਸੀ ਪਰ ਹੁਣ ਇਹ 5 ਜੁਲਾਈ ਨੂੰ ਹੀ ਬੰਦ ਹੋਵੇਗਾ ਕਿਉਂਕਿ ਕੰਪਨੀ ਦੇ ਪੈਸੇ ਪੂਰੇ ਹੋ ਚੁੱਕੇ ਹਨ। ਵਿਧਾਇਕ ਸੁਖਾਨੰਦ ਨੇ ਕਿਹਾ ਕਿ ਟੋਲ ਪਲਾਜ਼ਾ ਕਾਰਨ ਲੋਕਾਂ ਨੂੰ ਇਕ ਪਾਸੇ ਰੋਡ ਟੈਕਸ ਅਤੇ ਦੂਜੇ ਪਾਸੇ ਟੋਲ ਟੈਕਸ ਦੇਣਾ ਪੈਂਦਾ ਹੈ, ਜਿਸ ਦਾ ਬੋਝ ਵਾਹਨ ਚਾਲਕਾਂ ‘ਤੇ ਪੈਂਦਾ ਹੈ।