ਬੇਰੁਜ਼ਗਾਰ ਮੁੰਡੇ ਕੁੜੀਆਂ ਲਈ ਖੁਸ਼ਖਬਰੀ! ਕੈਪਟਨ ਸਰਕਾਰ ਨੇ ਕੀਤਾ ਵੱਡਾ ਐਲਾਨ!

TeamGlobalPunjab
2 Min Read

ਚੰਡੀਗੜ੍ਹ : ਸੂਬੇ ਅੰਦਰ ਭਾਵੇਂ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਰੁਜ਼ਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਫਿਰ ਉਨ੍ਹਾਂ ਨੂੰ ਬੇਰੁਜ਼ਗਾਰਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਰ ਹੁਣ ਕਾਂਗਰਸ ਸਰਕਾਰ ਨੇ ਬੇਰੁਜ਼ਗਾਰ ਮੁੰਡੇ ਕੁੜੀਆਂ ਨੂੰ ਨੌਕਰੀਆਂ ਦੇਣ ਲਈ ਲੰਮੇ ਸਮੇਂ ਤੋਂ ਵੱਖ ਵੱਖ ਵਿਭਾਗਾਂ ਅੰਦਰ ਖਾਲੀ ਪਈਆਂ 19 ਹਜ਼ਾਰ ਅਸਾਮੀਆਂ ਨੂੰ ਜਲਦ ਹੀ ਭਰਨ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਬਾਕਾਇਦਾ ਤੌਰ ‘ਤੇ ਅੱਜ ਕੈਬਨਿਟ ਦੀ ਮੀਟਿੰਗ ਵੀ ਬੁਲਾਈ ਗਈ ਜਿਸ ਵਿੱਚ ਇਹ ਐਲਾਨ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਿਕ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗਾਂ ਅੰਦਰ ਖਾਲੀ ਪਈਆਂ ਅਸਾਮੀਆਂ ਸਬੰਧੀ ਲਿਸਟਾਂ ਦੇਣ ‘ਤੇ ਜਰੂਰੀ ਕਦਮ ਚੁੱਕਣ ਦਾ ਐਲਾਨ ਵੀ ਕਰ ਦਿੱਤਾ ਹੈ। ਇਨ੍ਹਾਂ 19 ਹਜ਼ਾਰ ਖਾਲੀ ਅਸਾਮੀਆਂ ਵਿੱਚ 5 ਹਜ਼ਾਰ ਅਸਾਮੀਆਂ ਪੁਲਿਸ ਵਿਭਾਗ ਅੰਦਰ, 53 ਸੌ ਅਸਾਮੀਆਂ ਬਿਜਲੀ ਵਿਭਾਗ ਅੰਦਰ, ਇਸ ਤੋਂ ਇਲਾਵਾ ਮੈਡੀਕਲ ਵਿਭਾਗ ਅੰਦਰ ਡਾਕਟਰਾਂ ਅਤੇ ਮਾਹਰਾਂ ਸਮੇਤ 5 ਹਜ਼ਾਰ, ਮਾਲ ਵਿਭਾਗ ਅੰਦਰ 13 ਸੌ ਅਤੇ 25 ਸੌ ਅਧਿਆਪਕਾਂ ਦੀਆਂ ਅਸਾਮੀਆਂ ਸ਼ਾਮਲ ਹਨ। ਦੱਸ ਦਈਏ ਕਿ ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਜਾਣਕਾਰੀ ਦਿੱਤੀ ਹੈ। ਠੁਕਰਾਲ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਜਲਦ ਜਲਦ ਤੋਂ ਸੂਬੇ ਅੰਦਰ ਖਾਲੀ ਪਈਆਂ 19 ਹਜ਼ਾਰ ਅਸਾਮੀਆਂ ਭਰਨ ਦੇ ਹੁਕਮ ਦਿੱਤੇ ਹਨ।

 

Share this Article
Leave a comment