ਕੋਰੋਨਾ ਕਾਲ ਦੌਰਾਨ ਪਾਕਿਸਤਾਨ ਤੋਂ ਆਈ ਖੁਸ਼ੀ ਦੀ ਖਬਰ!

TeamGlobalPunjab
1 Min Read

ਲਾਹੌਰ: ਦੇਸ਼ ਦੁਨੀਆਂ ਅੰਦਰ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ । ਇਸੇ ਕਾਰਨ ਕਈ ਜਗ੍ਹਾ ਲਾਕ ਡਾਉਣ ਵੀ ਕੀਤਾ ਗਿਆ ਹੈ ।

ਹਾਲਾਂਕਿ ਹੁਣ ਇਤਿਹਾਸਕ ਪਲੇਸ ਅਤੇ ਹੋਰ ਸਮਾਰਕ ਖੋਲ੍ਹੇ ਜਾਣ ਲੱਗੇ ਹਨ ਪਰ ਫਿਰ ਵੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ ।ਇਸ ਦੇ ਚਲਦਿਆਂ ਹੁਣ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵੀ ਖੋਲ੍ਹ ਦਿੱਤਾ ਗਿਆ ਹੈ । ਜੀ ਹਾਂ ਇਸ ਲਈ ਪਾਕਿਸਤਾਨ ਸਰਕਾਰ ਨੇ ਲਾਂਘਾ ਖੋਲ੍ਹਣ ਦੀ ਵੀ ਅਪੀਲ ਕੀਤੀ ਹੈ ।

ਦਸ ਦੇਈਏ ਕਿ ਪਾਕਿਸਤਾਨ ਸਰਕਾਰ ਦੇ ਧਾਰਮਿਕ ਮਾਮਲਿਆਂ ਦੇ ਵਿਭਾਗ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਤੁਰੰਤ ਪ੍ਰਭਾਵ ਅਧੀਨ ਇਸ ਲਾਂਘੇ ਨੂੰ ਖੋਲ੍ਹਿਆ ਜਾਵੇ । ਹਾਲਾਂਕਿ ਇਸ ਦੌਰਾਨ ਕੋਰੋਨਾ ਤੋਂ ਬਚਣ ਲਈ ਖਾਸ ਦਿਸ਼ਾ ਨਿਰਦੇਸ਼ ਵੀ ਦਿੱਤੇ ਗਏ ਹਨ । ਜਿਕਰ ਏ ਖਾਸ ਹੈ ਕਿ ਹੁਣ ਤੱਕ ਪਾਕਿਸਤਾਨ ਵਿਚ ਕੋਰੋਨਾ ਦੇ 3,13,431 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿਚੋਂ 2,98,055 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ ਅਤੇ 6,499 ਲੋਕਾਂ ਦੀ ਮੌਤ ਹੋ ਗਈ ਹੈ।

- Advertisement -

Share this Article
Leave a comment