ਯੂਕਰੇਨ ਅਤੇ ਰੂਸ ਵਿਚਾਲੇ ਜੰਗ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਭਾਰਤੀ ਦੂਤਾਵਾਸ ਨੇ ਬੁੱਧਵਾਰ ਨੂੰ ਰੂਸ ਵਿੱਚ ਰਹਿਣ ਵਾਲੇ ਆਪਣੇ ਨਾਗਰਿਕਾਂ ਲਈ ਇੱਕ ਸਲਾਹ ਜਾਰੀ ਕੀਤੀ। ਬੇਲਗੋਰੋਡ, ਕੁਰਸਕ ਅਤੇ ਬ੍ਰਾਇੰਸਕ ਖੇਤਰਾਂ ‘ਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਇਨ੍ਹਾਂ ਇਲਾਕਿਆਂ ਨੂੰ ਛੱਡ ਕੇ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਗਿਆ ਹੈ।
ਭਾਰਤੀ ਦੂਤਾਵਾਸ ਨੇ ਭਾਰਤੀਆਂ ਨੂੰ ਕਿਹਾ ਕਿ ਉਹ ਕਿਸੇ ਵੀ ਮਦਦ ਲਈ ਪੂਰੀ ਤਰ੍ਹਾਂ ਤਿਆਰ ਹਨ। ਦੂਤਾਵਾਸ ਨੇ ਇੱਕ ਈ-ਮੇਲ ਜਾਰੀ ਕੀਤਾ ਹੈ- edu1.moscow@mea.gov.in। ਇੱਕ ਹੈਲਪਲਾਈਨ ਟੈਲੀਫੋਨ ਨੰਬਰ +7 9652773414 ਵੀ ਜਾਰੀ ਕੀਤਾ ਗਿਆ ਹੈ।
Advisory for Indian nationals in Bryansk, Belgorod and Kursk regions.@vkumar1969 pic.twitter.com/T4aZwkfgyw
— India in Russia (@IndEmbMoscow) August 14, 2024
- Advertisement -
ਰੂਸ ਅਤੇ ਯੂਕਰੇਨ ਵਿਚਾਲੇ ਹੋਈ ਜੰਗ ਨੂੰ ਕਰੀਬ ਢਾਈ ਸਾਲ ਬੀਤ ਚੁੱਕੇ ਹਨ। ਹੁਣ ਤੱਕ ਇਹ ਜੰਗ ਕਿਸੇ ਨਤੀਜੇ ‘ਤੇ ਨਹੀਂ ਪਹੁੰਚੀ ਹੈ। ਪਹਿਲੀ ਵਾਰ ਯੂਕਰੇਨ ਦੇ ਸੈਨਿਕ ਰੂਸੀ ਖੇਤਰ ਵਿੱਚ ਦਾਖਲ ਹੋਏ ਹਨ। ਰੂਸ ਦੇ ਬੋਲੋਗ੍ਰੋਡ ਵਿੱਚ ਵੀ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ 8 ਅਗਸਤ ਨੂੰ ਕੁਰਸਕ ‘ਚ ਐਮਰਜੈਂਸੀ ਲਗਾਈ ਗਈ ਸੀ। ਬੇਲਗੋਰੋਡ ਦੇ ਗਵਰਨਰ ਨੇ ਕਿਹਾ ਹੈ ਕਿ ਯੂਕਰੇਨ ਸੇਨੀ ਦੀ ਬੰਬਾਰੀ ਕਾਰਨ ਘਰ ਤਬਾਹ ਹੋ ਰਹੇ ਹਨ ਅਤੇ ਆਮ ਲੋਕ ਆਪਣੀ ਜਾਨ ਗੁਆ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।