ਸਰਕਾਰ ਨੇ ਸੂਬੇ ‘ਚ ਧਾਰਮਿਕ ਸਥਾਨਾਂ ‘ਤੇ ਲੰਗਰ ਅਤੇ ਪ੍ਰਸ਼ਾਦ ਵੰਡਣ ਦੀ ਦਿੱਤੀ ਆਗਿਆ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਵਿੱਚ ਮੰਦਰਾਂ ਅਤੇ ਗੁਰਦੁਆਰਾ ਸਾਹਿਬ ‘ਚ ਲੰਗਰ ਅਤੇ ਪ੍ਰਸ਼ਾਦ ਵੰਡਣ ਦੀ ਆਗਿਆ ਦੇ ਦਿੱਤੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਨੇ ਇਸ ਸਬੰਧੀ ਨੋਟਿਫਿਕੇਸ਼ਨ ਜਾਰੀ ਕੀਤਾ ਹੈ। ਇਸ ਦਾ ਪੰਜਾਬ ਵਿੱਚ ਵਿਰੋਧ ਹੋ ਰਿਹਾ ਸੀ ਅਤੇ ਸਰਕਾਰ ਵੱਲੋਂ ਇਸ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਜਾ ਰਹੀ ਸੀ।

ਦੱਸਣਯੋਗ ਹੈ ਕਿ ਧਾਰਮਿਕ ਸਥਾਨਾਂ ‘ਤੇ ਪ੍ਰਸ਼ਾਦ ਅਤੇ ਲੰਗਰ ਵੰਡਣ ‘ਤੇ ਕੇਂਦਰ ਸਰਕਾਰ ਨੇ ਰੋਕ ਲਗਾਈ ਹੋਈ ਹੈ। ਇਸ ਨੂੰ ਲੈ ਕੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂਆਂ ਨੇ ਇਸ ਮੁੱਦੇ ਨੂੰ ਚੁੱਕਿਆ ਅਤੇ ਪੰਜਾਬ ਵਿੱਚ ਇਹ ਸਿਆਸੀ ਮੁੱਦਾ ਬਣ ਗਿਆ।

ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਧੀਕ ਮੁੱਖ ਸਕੱਤਰ ਸਤੀਸ਼ ਚੰਦਰ ਨੂੰ ਕਿਹਾ ਸੀ ਕਿ ਉਹ ਕੇਂਦਰੀ ਨਿਰਦੇਸ਼ਾਂ ਦੇ ਅਨੁਸਾਰ ਲੰਗਰ ਅਤੇ ਪ੍ਰਸ਼ਾਦ ਵੰਡਣ ਦੀ ਆਗਿਆ ਦੇਣ ਦਾ ਵਿਕਲ‍ਪ ਵੇਖੋ। ਇਸ ਤੋਂ ਬਾਅਦ ਮੰਗਲਵਾਰ ਨੂੰ ਪੰਜਾਬ ਦੇ ਗ੍ਰਹਿ ਵਿਭਾਗ ਨੇ ਧਾਰਮਿਕ ਸਥਾਨਾਂ ‘ਤੇ ਲੰਗਰ ਅਤੇ ਪ੍ਰਸ਼ਾਦ ਵੰਡਣ ਦੀ ਆਗਿਆ ਦੇ ਦਿੱਤੀ।

Share this Article
Leave a comment