ਚੰਡੀਗੜ੍ਹ: ਪੰਜਾਬ ਵਿੱਚ ਸਰਕਾਰੀ ਬੱਸ ਡਰਾਈਵਰਾਂ ਵੱਲੋਂ 3 ਦਿਨਾਂ ਦੀ ਹੜਤਾਲ ਦਾ ਐਲਾਨ ਕੀਤਾ ਗਿਆ ਹੈ। ਪੀਆਰਟੀਸੀ ਅਤੇ ਪਨਬੱਸ ਦੀਆਂ ਬੱਸਾਂ 6 ਜਨਵਰੀ ਤੋਂ 8 ਜਨਵਰੀ ਤੱਕ 290 ਰੂਟਾਂ ’ਤੇ ਨਹੀਂ ਚੱਲਣਗੀਆਂ। ਇਸ ਦੇ ਨਾਲ ਹੀ ਪੀਆਰਟੀਸੀ ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਦਾ ਐਲਾਨ ਕੀਤਾ ਹੈ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਬੱਸਾਂ ਦੇ ਜਾਮ ਕਾਰਨ 1 ਲੱਖ ਤੋਂ ਵੱਧ ਯਾਤਰੀ ਪ੍ਰਭਾਵਿਤ ਹੋਣਗੇ।
ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੀ ਪਨਬੱਸ ਅਤੇ PRTC ਠੇਕਾ ਮੁਲਾਜ਼ਮ ਯੂਨੀਅਨ ਨੇ ਪਿਛਲੇ ਮਹੀਨੇ ਪੰਜਾਬ ਭਰ ਵਿੱਚ ਮੰਤਰੀਆਂ ਨੂੰ ਮੰਗ ਪੱਤਰ ਸੌਂਪ ਕੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਪ੍ਰਮੁੱਖਤਾ ਨਾਲ ਉਠਾਈ ਸੀ। ਇਸ ਤੋਂ ਪਹਿਲਾਂ ਮੁਲਾਜ਼ਮ ਯੂਨੀਅਨ ਦੇ ਆਗੂਆਂ ਨੇ ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਦੋਆਬਾ ਇਲਾਕੇ ਦੇ ਵੱਖ ਵੱਖ ਵਿਧਾਇਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਨੂੰ ਆਪਣੇ ਮੁੱਦੇ ਤੋਂ ਜਾਣੂ ਕਰਵਾਇਆ ਸੀ। ਮੁਲਾਜ਼ਮਾਂ ਵੱਲੋਂ ਕਿਲੋਮੀਟਰ ਸਕੀਮ ਨੂੰ ਬੰਦ ਕਰਨ ਅਤੇ ਬਰਖਾਸਿਤ ਕੀਤੇ ਗਏ ਮੁਲਾਜ਼ਮਾਂ ਦੀ ਬਹਾਲੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਪੀਆਰਟੀਸੀ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਪ੍ਰਧਾਨ ਨੇ ਦੱਸਿਆ ਕਿ ਮਿੱਥੇ ਸਮੇਂ ਅਨੁਸਾਰ ਪੀਆਰਟੀਸੀ ਅਤੇ ਪਨਬਸ ਮੁਲਾਜ਼ਮ ਅੱਜ ਤੋਂ 8 ਜਨਵਰੀ ਤੱਕ ਸਮੂਹਿਕ ਹੜਤਾਲ ’ਤੇ ਰਹਿਣਗੇ। ਇਸ ਦੌਰਾਨ ਪੰਜਾਬ ਦੇ ਕਿਸੇ ਵੀ ਹਿੱਸੇ ਵਿੱਚ ਕੋਈ ਵੀ ਬੱਸ ਨਹੀਂ ਚੱਲੇਗੀ, ਹਾਲਾਂਕਿ ਇਸ ਹੜਤਾਲ ਦਾ ਸਿੱਧਾ ਅਸਰ ਆਮ ਲੋਕਾਂ ‘ਤੇ ਪਵੇਗਾ ਪਰ ਇਸ ਤੋਂ ਬਾਅਦ ਵੀ ਯੂਨੀਅਨ ਆਗੂਆਂ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਸਰਕਾਰ ਕੋਲ ਆਪਣੀਆਂ ਮੰਗਾਂ ਪੂਰੀਆਂ ਕਰਵਾਉਣ ਦਾ ਕੋਈ ਰਾਹ ਨਹੀਂ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।