ਇੰਟਰਨੈਟ ਸੇਵਾ ਬੰਦ ਕਰਕੇ ਕਿਸਾਨਾਂ ਦੀ ਆਵਾਜ਼ ਨੂੰ ਬੰਦ ਨਹੀਂ ਕਰ ਸਕਦੀ ਸਰਕਾਰ –ਕਿਸਾਨ ਆਗੂ

TeamGlobalPunjab
1 Min Read

ਨਵੀਂ ਦਿਲੀ:- ਤਿੰਨੇ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ‘ਤੇ ਡਟੇ ਕਿਸਾਨਾਂ ਨੇ ਗਾਜੀਪੁਰ, ਸਿੰਘੂ ਤੇ ਟਿਕਰੀ ਬਾਰਡਰ ਸਣੇ ਹੋਰ ਇਲਾਕਿਆਂ ‘ਚ ਅੰਦੋਲਨ ਹੋਰ ਤਿੱਖਾ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਨੇ ਯੂਪੀ ਸਰਕਾਰ ਦੇ ਆਦੇਸ਼ਾਂ ‘ਤੇ ਗਾਜ਼ੀਪੁਰ ਸਰਹੱਦ ‘ਤੇ ਬੰਦ ਕੀਤੀ ਗਈ ਇੰਟਰਨੈਟ ਸੇਵਾ ‘ਤੇ ਸਰਕਾਰ ਨੂੰ ਘੇਰਿਆ ਹੈ।

ਦੱਸਿਆ ਜਾ ਰਿਹਾ ਹੈ ਕਿ ਸਿੰਘੂ ਹੱਦ ‘ਤੇ ਵੀ ਇੰਟਰਨੈਟ ਸੇਵਾ ਬੰਦ ਕਰ ਦਿੱਤੀ ਗਈ ਹੈ, ਇਸ ਸਬੰਧ ‘ਚ ਪ੍ਰਸ਼ਾਸਨ ਵੱਲੋਂ ਕੋਈ ਅਧਿਕਾਰਤ ਆਦੇਸ਼ ਪ੍ਰਾਪਤ ਨਹੀਂ ਹੋਇਆ ਹੈ। ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਤੇ ਗਾਜ਼ੀਪੁਰ ਸਰਹੱਦ ‘ਤੇ ਅੰਦੋਲਨ ਦੀ ਅਗਵਾਈ ਕਰ ਰਹੇ ਰਾਕੇਸ਼ ਟਿਕੈਟ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਹੈ ਕਿ ਗਾਜੀਪੁਰ ਸਰਹੱਦ ‘ਤੇ ਇੰਟਰਨੈਟ ਬੰਦ ਹੋ ਗਿਆ ਹੈ। ਸਰਕਾਰ ਕਿਸਾਨਾਂ ਦੀ ਆਵਾਜ਼ ਨੂੰ ਨਹੀਂ ਰੋਕ ਸਕਦੀ।

ਕਿਸਾਨਾਂ ਦੀ ਆਵਾਜ਼ ਬੁਲੰਦ ਕਰਦਿਆਂ ਰਾਕੇਸ਼ ਟਿਕੈਤ ਦੇ ਭਰਾ ਨਰੇਸ਼ ਟਿਕੈਤ ਨੇ ਵੀ ਕਿਹਾ ਹੈ ਕਿ ਐਤਵਾਰ ਨੂੰ ਉੱਤਰ ਪ੍ਰਦੇਸ਼ ਦੇ ਬਾਗਪਤ ‘ਚ ਕਿਸਾਨਾਂ ਦੀ ਇੱਕ ਪੰਚਾਇਤ ਆਯੋਜਿਤ ਕੀਤੀ ਜਾਣੀ ਹੈ। ਪੰਚਾਇਤ ਤੋਂ ਬਾਅਦ, ਅਸੀਂ ਦਿੱਲੀ ਵੱਲ ਕੂਚ ਕਰਾਂਗੇ, ਜੋ ਰਾਜਨੀਤੀ ਕਿਸਾਨਾਂ ‘ਤੇ ਹੋ ਰਹੀ ਹੈ, ਉਸ ਬਾਰੇ ਪੰਚਾਇਤ ‘ਚ ਵਿਚਾਰ ਵਟਾਂਦਰੇ ਕੀਤੇ ਜਾਣਗੇ।

Share this Article
Leave a comment