ਗੁਰਪੁਰਬ ਮੌਕੇ ਸਰਕਾਰ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ‘ਤੇ ਕਰ ਰਹੀ ਹੈ ਵਿਚਾਰ

TeamGlobalPunjab
2 Min Read

ਨਵੀਂ ਦਿੱਲੀ: ਪੰਜਾਬ ਭਾਜਪਾ ਵੱਲੋਂ ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਅਮਿਤ ਸ਼ਾਹ ਨਾਲ ਹੋਈ ਮੀਟਿੰਗ ਮਗਰੋਂ ਜਾਣਕਾਰੀ ਦਿੱਤੀ ਗਈ ਹੈ ਕਿ ਉਨ੍ਹਾਂ ਨੇ ਸਰਕਾਰ ਨੂੰ 19 ਨਵੰਬਰ ਨੂੰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ ਕੀਤੀ ਹੈ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਂਘਾ ਖੋਲ੍ਹਣ ਦਾ ਭਰੋਸਾ ਵੀ ਦੇ ਦਿੱਤਾ ਹੈ। ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਬੰਦ ਕੀਤੇ ਗਏ 20 ਮਹੀਨਿਆਂ ਤੋਂ ਵੱਧ ਸਮੇਂ ਬਾਅਦ ਸਰਕਾਰ ਸਿੱਖ ਸ਼ਰਧਾਲੂਆਂ ਲਈ ਇਸ ਹਫ਼ਤੇ ਪਾਕਿਸਤਾਨ ਲਈ ਕਰਤਾਰਪੁਰ ਸਾਹਿਬ ਗੁਰਦੁਆਰਾ ਲਾਂਘਾ ਦੁਬਾਰਾ ਖੋਲ੍ਹਣ ਬਾਰੇ ਵਿਚਾਰ ਕਰ ਰਹੀ ਹੈ।

ਸਰਕਾਰੀ ਸੂਤਰਾਂ ਅਨੁਸਾਰ ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਨੇ ਪ੍ਰਸਤਾਵ ਨੂੰ ਹਰੀ ਝੰਡੀ ਦੇ ਦਿੱਤੀ ਹੈ, ਅਤੇ ਪ੍ਰਧਾਨ ਮੰਤਰੀ ਦਫ਼ਤਰ ਤੋਂ ਅੰਤਿਮ ਮਨਜ਼ੂਰੀ ਦੀ ਉਡੀਕ ਕਰ ਰਹੇ ਹਨ, ਜਿਸ ਦੇ ਮੱਦੇਨਜ਼ਰ 19 ਨਵੰਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ  ਰਸਤਾ ਖੋਲ੍ਹਿਆ ਜਾਵੇਗਾ।

Share this Article
Leave a comment