ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਪਿਛਲੇ 10 ਸਾਲਾਂ ਵਿਚ ਹਰ ਘਰ ਵਿਚ ਨਲਕੇ ਦਾ ਪਾਣੀ ਮੁਹੱਈਆ ਕਰਵਾਉਣ ਦਾ ਕੰਮ ਕੀਤਾ ਹੈ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੰਗਲਵਾਰ ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਹਰ ਘਰ ਵਿੱਚ ਨਲਕੇ ਦਾ ਪਾਣੀ ਮੁਹੱਈਆ ਕਰਵਾਉਣ ਲਈ ਕੰਮ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਾਨਿਆ ਹਲਕੇ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਨਹਿਰੀ ਆਧਾਰਿਤ ਜਲ ਸਪਲਾਈ ਸਕੀਮਾਂ ਅਤੇ ਟਿਊਬਵੈੱਲ ਅਧਾਰਿਤ ਜਲ ਸਪਲਾਈ ਸਕੀਮਾਂ ਰਾਹੀਂ ਕੀਤੀ ਜਾ ਰਹੀ ਹੈ।
ਰਾਨਿਆ ਹਲਕੇ ਵਿੱਚ 72 ਪਿੰਡ ਅਤੇ 25 ਢਾਣੀਆਂ ਹਨ ਅਤੇ 48 ਨਹਿਰੀ ਪਾਣੀ ਸਪਲਾਈ ਸਕੀਮਾਂ ਅਤੇ 38 ਟਿਊਬਵੈੱਲ ਅਧਾਰਿਤ ਜਲ ਸਪਲਾਈ ਸਕੀਮਾਂ ਰਾਹੀਂ ਪੀਣ ਵਾਲੇ ਪਾਣੀ ਦੀ ਸਪਲਾਈ ਕੀਤੀ ਜਾ ਰਹੀ ਹੈ, ਜਿਸ ਵਿੱਚੋਂ ਹੁਣ ਤੱਕ 35 ਟਿਊਬਵੈੱਲ ਅਧਾਰਿਤ ਜਲ ਸਪਲਾਈ ਸਕੀਮਾਂ ਸਬੰਧਿਤ ਗ੍ਰਾਮ ਪੰਚਾਇਤਾਂ ਨੂੰ ਸੌਂਪੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪੀਣ ਵਾਲੇ ਪਾਣੀ ਵਿੱਚ ਟੀ.ਡੀ.ਐਸ ਦੀ ਮਾਤਰਾ ਜ਼ਿਆਦਾ ਹੈ, ਉਨ੍ਹਾਂ ਪਿੰਡਾਂ ਦੀ ਜਲ ਸਪਲਾਈ ਨੂੰ ਨਹਿਰੀ ਪ੍ਰਾਜੈਕਟਾਂ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਇਲਾਕੇ ਵਿੱਚੋਂ ਪੀਣ ਵਾਲੇ ਪਾਣੀ ਦੇ 765 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚੋਂ 39 ਸੈਂਪਲ ਫੇਲ ਪਾਏ ਗਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।