ਚੰਡੀਗੜ੍ਹ: ਪੰਜਾਬ ਵਿੱਚ 1 ਮਈ 2025 ਨੂੰ ਸਰਕਾਰੀ ਛੁੱਟੀ ਹੋਵੇਗੀ। ਇਸ ਦਿਨ ਦੇਸ਼ ਭਰ ਵਿੱਚ ਮਜ਼ਦੂਰ ਦਿਵਸ ਮਨਾਇਆ ਜਾਣਾ ਹੈ। ਇਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਸੂਬਾ ਸਰਕਾਰ ਨੇ ਇਸ ਦਿਨ ਨੂੰ ਸਾਲ 2025 ਲਈ ਸਰਕਾਰੀ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ। ਇਸ ਕਾਰਨ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਰਕਾਰੀ ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।
ਦੱਸ ਦੇਈਏ ਕਿ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਹਰ ਸਾਲ 1 ਮਈ ਨੂੰ ਮਨਾਇਆ ਜਾਂਦਾ ਹੈ। ਪਹਿਲੀ ਵਾਰ 1889 ਵਿੱਚ ਮਜ਼ਦੂਰ ਦਿਵਸ ਮਨਾਉਣ ਦਾ ਫੈਸਲਾ ਕੀਤਾ ਗਿਆ ਸੀ। ਹਾਲਾਂਕਿ, ਇਸਦੀ ਸ਼ੁਰੂਆਤ 1886 ਤੋਂ ਹੀ ਹੋ ਗਈ ਸੀ। ਇਸ ਦਾ ਜਸ਼ਨ ਮਨਾਉਣ ਦੀ ਆਵਾਜ਼ ਅਮਰੀਕੀ ਸ਼ਹਿਰ ਸ਼ਿਕਾਗੋ ਵਿੱਚ ਉਦੋਂ ਬੁਲੰਦ ਹੋਈ ਜਦੋਂ ਮਜ਼ਦੂਰ ਸੜਕਾਂ ‘ਤੇ ਉਤਰ ਆਏ।
1886 ਤੋਂ ਪਹਿਲਾਂ, ਅਮਰੀਕਾ ਵਿੱਚ ਇੱਕ ਅੰਦੋਲਨ ਸ਼ੁਰੂ ਹੋਇਆ ਸੀ ਜਿਸ ਵਿੱਚ ਮਜ਼ਦੂਰਾਂ ਨੇ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕੀਤੀ ਅਤੇ ਹੜਤਾਲ ਸ਼ੁਰੂ ਕੀਤੀ। ਅੰਦੋਲਨ ਦਾ ਕਾਰਨ ਮਜ਼ਦੂਰਾਂ ਦੇ ਕੰਮ ਦੇ ਘੰਟੇ ਸਨ।ਉਨ੍ਹਾਂ ਦਿਨਾਂ ਵਿੱਚ ਮਜ਼ਦੂਰ 15-15 ਘੰਟੇ ਕੰਮ ਕਰਦੇ ਸਨ। ਅੰਦੋਲਨ ਦੌਰਾਨ ਪੁਲਿਸ ਨੇ ਮਜ਼ਦੂਰਾਂ ‘ਤੇ ਗੋਲੀਬਾਰੀ ਕੀਤੀ ਜਿਸ ਵਿੱਚ ਕਈ ਮਜ਼ਦੂਰਾਂ ਦੀਆਂ ਜਾਨਾਂ ਗਈਆਂ ਅਤੇ ਕਈ ਜ਼ਖਮੀ ਹੋਏ ਸਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।