ਸਰਕਾਰੀ ਹਸਪਤਾਲ ਦੇ ਡਾਕਟਰ ਵੀ ਕਿਸਾਨਾਂ ਦੇ ਹੱਕ ‘ਚ ਡਟੇ

TeamGlobalPunjab
1 Min Read

ਬਠਿੰਡਾ: ਬਠਿੰਡਾ ਵਿਖੇ ਆਰਡਨੈਂਸ ਬਿੱਲਾਂ ਨੂੰ ਲੈ ਕੇ ਜਿੱਥੇ ਵੱਖ-ਵੱਖ ਜਥੇਬੰਦੀਆਂ ਵਿਰੋਧ ਕਰ ਰਹੀਆਂ ਹਨ ਉੱਥੇ ਹੀ ਅੱਜ ਬਠਿੰਡਾ ਦੇ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਵੀ ਕਿਸਾਨਾਂ ਹੱਕ ਦੇ ਵਿੱਚ ਉੱਤਰਨ ਦਾ ਫੈਸਲਾ ਕੀਤਾ।

ਸਿਵਲ ਹਸਪਤਾਲ ਦੇ ਡਾਕਟਰ ਗੁਰਮੇਲ ਸਿੰਘ ਨੇ ਕਿਹਾ ਕਿ ਅਸੀਂ ਵੀ ਕਿਸਾਨਾਂ ਦੇ ਪੁੱਤ ਹਾਂ ਅਤੇ ਕਿਸਾਨਾਂ ਦੇ ਨਾਲ ਖੜ੍ਹਾਂਗੇ ਡਾਕਟਰ ਅਸੀਂ ਬਾਅਦ ਵਿੱਚ ਹਾਂ।

ਉਨ੍ਹਾਂ ਕਿਹਾ ਅਸੀਂ ਰਾਸ਼ਟਰਪਤੀ ਤੋਂ ਮੰਗ ਕਰਦੇ ਹਾਂ ਕਿ ਇਨ੍ਹਾਂ ਬਿੱਲਾਂ ‘ਤੇ ਸਾਈਨ ਨਾ ਕੀਤੇ ਜਾਣ ਕਿਉਂਕਿ ਕੇਂਦਰ ਸਰਕਾਰ ਹਰ ਸਮਿਆਂ ਮਾਰੂ ਨੀਤੀਆਂ ਲੈ ਕੇ ਆ ਰਹੀਆਂ ਹਨ ਉਸੇ ਤਰ੍ਹਾਂ ਇਹ ਬਿੱਲ ਵੀ ਕਿਸਾਨ ਮਾਰੂ ਹੈ।

ਜਿੱਥੇ ਅੱਜ ਡਾਕਟਰਾਂ ਨੇ ਸੰਕੇਤਕ ਨਾਅਰੇਬਾਜ਼ੀ ਕਰਦੇ ਹੋਏ ਕਾਲੀਆਂ ਫੀਤੀਆਂ ਲਾ ਕੇ ਵਿਰੋਧ ਜਤਾਇਆ, ਉਥੇ ਹੀ ਆਉਣ ਵਾਲੀ ਮਿਤੀ 25 ਨੂੰ ਸਿਰਫ ਐਮਰਜੈਂਸੀ ਸੇਵਾਵਾਂ ਹੀ ਚੱਲਣਗੀਆਂ ਬਾਕੀ ਸਭ ਕੁਝ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ।

Share This Article
Leave a Comment