ਸਰਕਾਰ ਨੇ LPG ਸਿਲੰਡਰਾਂ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਚੁੱਕਿਆ ਕਦਮ, ESMA ਕੀਤਾ ਲਾਗੂ

Global Team
3 Min Read

ਨਵੀ ਦਿੱਲੀ : ਕੇਂਦਰ ਸਰਕਾਰ ਨੇ ਐਲ.ਪੀ.ਜੀ. ਸਿਲੰਡਰਾਂ ਦੀ ਜਮ੍ਹਾਖੋਰੀ ਰੋਕਣ ਅਤੇ ਘਰੇਲੂ ਗੈਸ ਸੰਕਟ ਨੂੰ ਟਾਲਣ ਲਈ ਜ਼ਰੂਰੀ ਵਸਤਾਂ ਐਕਟ (ESMA) ਲਾਗੂ ਕੀਤਾ ਹੈ। ਇਸ ਕਦਮ ਦਾ ਉਦੇਸ਼ ਘਰੇਲੂ ਵਰਤੋਂ ਲਈ ਗੈਸ ਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਅਤੇ ਕਾਲਾਬਾਜ਼ਾਰੀ ਵਰਗੀਆਂ ਗਤੀਵਿਧੀਆਂ ‘ਤੇ ਰੋਕ ਲਗਾਉਣਾ ਹੈ।

ਦੱਸ ਦਈਏ ਕਿ ਈਰਾਨ-ਇਜ਼ਰਾਈਲ ਜੰਗ ਕਾਰਨ ਮਿਡਲ ਈਸਟ ਵਿੱਚ ਪੈਦਾ ਹੋਏ ਹਾਲਾਤਾਂ ਦਾ ਅਸਰ ਭਾਰਤ ਵਿੱਚ ਤੇਲ-ਗੈਸ ਦੀ ਸਪਲਾਈ ‘ਤੇ ਪੈ ਰਿਹਾ ਹੈ। ਗੈਸ ਦੀ ਭਾਰੀ ਕਿੱਲਤ ਹੋ ਗਈ ਹੈ, ਜਿਸ ਕਾਰਨ ਸਰਕਾਰ ਨੇ ਨਿਯਮ ਲਾਗੂ ਕਰ ਦਿੱਤੇ ਹਨ। ਘਰੇਲੂ ਵਰਤੋਂ ਵਾਲੀ ਗੈਸ ਤਾਂ ਫਿਰ ਵੀ ਮਿਲ ਰਹੀ ਹੈ, ਪਰ ਕਮਰਸ਼ੀਅਲ ਗੈਸ ਸਿਲੰਡਰਾਂ ਦੀ ਭਾਰੀ ਕਮੀ ਹੈ। ਲੋਕ ਗੈਸ ਸਿਲੰਡਰਾਂ ਦੀ ਜਮ੍ਹਾਖੋਰੀ ਨਾ ਕਰਨ ਅਤੇ ਐਲ.ਪੀ.ਜੀ ਦੀ ਸਪਲਾਈ ਵਿੱਚ ਕੋਈ ਰੁਕਾਵਟ ਨਾ ਆਵੇ, ਇਸ ਲਈ ਕੇਂਦਰ ਸਰਕਾਰ ਨੇ ਜ਼ਰੂਰੀ ਵਸਤਾਂ ਐਕਟ ਦੇ ਤਹਿਤ ਈ.ਐਸ.ਐਮ.ਏ. (ESMA) ਲਾਗੂ ਕਰ ਦਿੱਤਾ ਹੈ।

ਈ.ਐਸ.ਐਮ.ਏ. ਲਾਗੂ ਹੋਣ ਤੋਂ ਬਾਅਦ ਪ੍ਰਾਇਮਰੀ ਸੈਕਟਰਾਂ ਨੂੰ ਐਲ.ਪੀ.ਜੀ. ਅਤੇ ਹੋਰ ਬਾਲਣ ਦੀ ਸਪਲਾਈ ਵਿੱਚ ਵਿਸ਼ੇਸ਼ ਤਰਜੀਹ ਦਿੱਤੀ ਜਾਵੇਗੀ। ਇਸ ਦਾ ਮਤਲਬ ਹੈ ਕਿ ਹਸਪਤਾਲਾਂ, ਸਕੂਲਾਂ, ਸਰਕਾਰੀ ਸੰਸਥਾਵਾਂ ਅਤੇ ਹੋਰ ਮਹੱਤਵਪੂਰਨ ਸੈਕਟਰਾਂ ਨੂੰ ਗੈਸ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਜ਼ਰੂਰੀ ਸੇਵਾਵਾਂ ਰੱਖ-ਰਖਾਅ ਐਕਟ (ESMA) ਇੱਕ ਕਾਨੂੰਨ ਹੈ ਜੋ ਜੀਵਨ-ਨਿਰਭਰ ਸੇਵਾਵਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤਾ ਗਿਆ ਹੈ। ਇਹ ਆਮ ਲੋਕਾਂ ਨੂੰ ਪ੍ਰਭਾਵਿਤ ਕੀਤੇ ਬਿਨਾਂ, ਜਨਤਕ ਆਵਾਜਾਈ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸੇਵਾਵਾਂ ਵਿੱਚ ਵਿਘਨ ਨੂੰ ਰੋਕਣ ਲਈ ਉਪਾਅ ਪ੍ਰਦਾਨ ਕਰਦਾ ਹੈ।

ਭਾਰਤ ਦਾ 85-90 ਪ੍ਰਤੀਸ਼ਤ ਆਯਾਤ ਸਾਊਦੀ ਅਰਬ ਵਰਗੇ ਦੇਸ਼ਾਂ ਤੋਂ ਆਉਂਦਾ ਹੈ ਜੋ ਆਵਾਜਾਈ ਲਈ ਮਹੱਤਵਪੂਰਨ ਹੋਰਮੂਜ਼ ਜਲਡਮਰੂਮੱਧ ‘ਤੇ ਨਿਰਭਰ ਹਨ। ਈਰਾਨ ਅਤੇ ਅਮਰੀਕਾ-ਇਜ਼ਰਾਈਲ ਵਿਚਕਾਰ ਪਿਛਲੇ 11 ਦਿਨਾਂ ਤੋਂ ਜਾਰੀ ਸੰਘਰਸ਼ ਕਾਰਨ ਇਹ ਸਮੁੰਦਰੀ ਮਾਰਗ ਬੰਦ ਹੋ ਗਿਆ ਹੈ। ਭਾਰਤ ਵਿੱਚ ਤੇਲ ਸੋਧਣ (Oil refining) ਦੀ ਸਮਰੱਥਾ ਲੋੜੀਂਦੀ ਹੋਣ ਦੇ ਬਾਵਜੂਦ, ਐਲ.ਪੀ.ਜੀ. (LPG) ਦੇ ਉਤਪਾਦਨ ਵਿੱਚ ਕਮੀ ਨੂੰ ਦੇਖਦੇ ਹੋਏ ਸਰਕਾਰ ਨੇ ਰਿਫਾਇਨਰੀਆਂ ਨੂੰ ਇਸ ਦਾ ਉਤਪਾਦਨ ਵਧਾਉਣ ਦੇ ਨਿਰਦੇਸ਼ ਦਿੱਤੇ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

 

Share This Article
Leave a Comment