ਚੰਡੀਗੜ੍ਹ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਨੇ ਮਮਦੋਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ) ਸਰਬਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਦਸ ਦਈਏ ਕਿ ਸਰਬਜੀਤ ਸਿੰਘ ਨੂੰ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ CM ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਚ ਗ਼ਲਤਾਨ ਅਧਿਕਾਰੀਆਂ ਵਿਰੁੱਧ ਕਾਰਵਾਈ ਫ਼ੈਸਲਾਕੁਨ ਨਤੀਜੇ ਤੱਕ ਪਹੁੰਚਾਈ ਜਾਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।