ਚੰਡੀਗੜ੍ਹ: ਪੰਜਾਬ ਵਿੱਚ ਲੋਕਸਭਾ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਔਰਤਾਂ ਨੂੰ 1-1 ਹਜ਼ਾਰ ਰੁਪਏ ਮਹੀਨਾ ਦੇਣ ਦਾ ਆਪਣਾ ਸਭ ਤੋਂ ਵੱਡਾ ਵਾਅਦਾ ਪੂਰਾ ਕਰ ਸਕਦੀ ਹੈ। ਸੂਤਰਾਂ ਦੇ ਮੁਤਾਬਿਕ ਇਸ ਦੀ ਤਿਆਰੀ ਪੂਰੀ ਹੋ ਚੁੱਕੀ ਹੈ ਤੇ ਯੋਜਨਾ ਨੂੰ 4 ਹਿੱਸਿਆਂ ਵਿੱਚ ਵੰਡਿਆ ਗਿਆ ਹੈ। ਜਿਸ ਵਿੱਚ 80 ਲੱਖ ਔਰਤਾਂ ਨੂੰ ਲਾਭ ਹੋਵੇਗਾ। ਇਸ ਦੇ ਲਈ ਸਰਕਾਰ ਨੇ ਫਾਈਨਾਂਸ ਵਿਭਾਗ ਨੂੰ ਫਾਇਲ ਭੇਜੀ ਹੈ।
ਸਰਕਾਰ ਨੇ ਯੋਜਨਾ ਨੂੰ ਲਾਗੂ ਕਰਨ ਦੇ ਲਈ ਜਿਹੜੇ 4 ਗੇੜ੍ਹ ਤੈਅ ਕੀਤੇ ਨੇ ਉਹ ਜ਼ਰੂਰਤ ਦੇ ਹਿਸਾਬ ਨਾਲ ਹੋਣਗੇ। ਉਦਾਹਰਣ ਦੇ ਤੌਰ ‘ਤੇ ਇਕੱਲੀ ਔਰਤਾਂ ਨੂੰ ਸਭ ਤੋਂ ਪਹਿਲਾਂ 1 ਹਜ਼ਾਰ ਮਹੀਨੇ ਵਾਲਾ ਲਾਭ ਦਿੱਤਾ ਜਾਵੇਗਾ। ਇਸ ਵਿੱਚ ਵਿਧਵਾ ਅਤੇ ਤਲਾਕਸ਼ੁਦ ਔਰਤਾਂ ਸ਼ਾਮਲ ਹਨ। ਇਸ ਤੋਂ ਬਾਅਦ ਹੋਲੀ-ਹੋਲੀ 1 ਹਜ਼ਾਰ ਸਾਰੀਆਂ ਔਰਤਾਂ ਨੂੰ ਦਿੱਤਾ ਜਾਵੇਗਾ। ਪਹਿਲੇ ਗੇੜ ਵਿੱਚ 1 ਲੱਖ 50 ਹਜ਼ਾਰ ਔਰਤਾਂ ਨੂੰ ਫਾਇਦਾ ਹੋਵੇਗਾ। ਜਿਸ ਨਾਲ ਪੰਜਾਬ ਦੇ ਸਿਰ ਤੇ ਹਰ ਮਹੀਨੇ 15 ਕਰੋੜ ਦਾ ਬੋਝ ਪਏਗਾ।
ਪੰਜਾਬ ਵਿੱਚ ਔਰਤ ਵੋਟਰਾਂ ਦੀ ਗਿਣਤੀ 1.02 ਕਰੋੜ ਵੋਟਰ ਹੈ। ਮਾਨ ਸਰਕਾਰ ਦਾ ਇਹ ਫੈਸਲਾ ਵੀ ਕਿਧਰੇ ਨਾ ਕਿਧਰੇ ਕੈਪਟਨ ਸਰਕਾਰ ਵੇਲੇ ਹਰ ਵਿਦਿਆਰਥੀ ਨੂੰ ਸਮਾਰਟ ਫੋਨ ਦੇਣ ਦੀ ਯੋਜਨਾ ਦੀ ਯਾਦ ਦਿਵਾਉਂਦਾ ਹੈ। ਚੋਣਾਂ ਵਿੱਚ ਸਾਰੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ। ਫਿਰ ਸਿਰਫ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਦੇਣ ਦਾ ਫੈਸਲਾ ਹੋਇਆ। ਸਰਕਾਰ ਜਾਂਦੇ ਜਾਂਦੇ ਕੁਝ ਹੀ ਵਿਦਿਆਰਥੀਆਂ ਨੂੰ ਇਸ ਦਾ ਫਾਇਦਾ ਮਿਲਿਆ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।