ਕੋਵਿਡ-19 ਵੈਕਸੀਨ ਲਈ ਕੈਨੇਡਾ ਸਰਕਾਰ ਨੇ ਫਾਈਜ਼ਰ ਅਤੇ ਮੋਡੇਰਨਾ ਕੰਪਨੀ ਨਾਲ ਕੀਤਾ ਸਮਝੌਤਾ : ਅਨਿਤਾ ਆਨੰਦ

TeamGlobalPunjab
2 Min Read

ਟੋਰਾਂਟੋ : ਕੈਨੇਡਾ ਸਰਕਾਰ ਨੇ ਕੋਰੋਨਾ ਦੀ ਵੈਕਸੀਨ ਉਪਲਬਧ ਕਰਾਉਣ ‘ਤੇ ਇਸ ਦੀ ਮੁਢਲੀ ਸਪਲਾਈ ਯਕੀਨੀ ਬਣਾਉਣ ਦੇ ਲਈ ਪ੍ਰਭਾਵੀ ਕਦਮ ਚੁੱਕੇ ਹਨ। ਕੈਨੇਡਾ ਸਰਕਾਰ ਨੇ ਐਲਾਨ ਕੀਤਾ ਕਿ ਉਸ ਨੇ ਕੈਨੇਡਾ ਦੇ ਲੱਖਾਂ ਲੋਕਾਂ ਦੇ ਜੀਵਨ ਦੀ ਸੁਰੱਖਿਆ ਲਈ ਕੋਵਿਡ-19 ਵੈਕਸੀਨ ਦੇ ਲਈ ਦੋ ਕੰਪਨੀਆਂ ਦੇ ਨਾਲ ਸਮਝੌਤਾ ਕੀਤਾ ਹੈ।

ਕੈਨੇਡੀਅਨ ਮੰਤਰੀ ਅਨਿਤਾ ਆਨੰਦ ਨੇ ਕਿਹਾ ਕਿ ਕੋਵਿਡ-19 ਵੈਕਸੀਨ ਟਾਸਕ ਫੋਰਸ ਦੁਆਰਾ ਸਮੀਖਿਆ ਤੋਂ ਬਾਅਦ ਸਰਕਾਰ ਨੇ ਫਾਈਜ਼ਰ ਅਤੇ ਮੋਡਰੇਨਾ ਕੰਪਨੀਆਂ ਦੇ ਨਾਲ ਸਮਝੌਤੇ ਕੀਤੇ ਹਨ। ਆਨੰਦ ਨੇ ਕਿਹਾ ਕਿ ਜੇਕਰ ਸਭ ਕੁਝ ਠੀਕ ਰਿਹਾ ਤਾਂ ਕੈਨੇਡਾ ਨੂੰ ਕੋਵਿਡ-19 ਦੀ ਵੈਕਸੀਨ ਦੀ 2021 ਤੱਕ ਉਪਲਬਧ ਹੋ ਜਾਵੇਗੀ।  ਉਨ੍ਹਾਂ ਕਿਹਾ ਕਿ ਸਰਕਾਰ ਦੀ ਵੈਕਸੀਨ ਦੇ ਲਈ ਹੋਰ ਕੰਪਨੀਆਂ ਦੇ ਨਾਲ ਵੀ ਗੱਲਬਾਤ ਜਾਰੀ ਹੈ।

ਆਨੰਦ ਇੱਕ ਭਾਰਤੀ-ਕੈਨੇਡੀਅਨ ਮੰਤਰੀ ਹੈ। ਉਨ੍ਹਾਂ ਨੇ ਦੇਸ਼ ਦੇ ਜਨਤਕ ਸਿਹਤ ਅਧਿਕਾਰੀਆਂ ਦੀ ਗੱਲ ਦੁਹਰਾਉਂਦੇ ਹੋਏ ਕਿਹਾ ਕਿ ਲੋਕਾਂ ਦੇ ਲਈ ਟੀਕਾਕਰਣ ਜ਼ਰੂਰੀ ਨਹੀਂ ਕੀਤਾ ਜਾ ਸਕਦਾ ਹੈ। ਆਨੰਦ ਨੇ ਕਿਹਾ ਕਿ ਹੁਣ ਅਸੀਂ ਇੱਕ ਵੈਕਸੀਨ ਦੇ ਲਈ ਕੈਨੇਡਾ ਦੀ ਤਿਆਰੀ ‘ਤੇ ਧਿਆਨ ਕੇਂਦਰਤ ਕਰ ਰਹੇ ਹਾਂ ਤਾਂਕਿ ਅਸੀਂ ਸਾਰੇ ਕੈਨੇਡੀਅਨ ਲੋਕਾਂ ਲਈ ਵੈਕਸੀਨ ਉਪਲਬਧ ਕਰਵਾ ਸਕੀਏ।

ਕੈਨੇਡਾ ‘ਚ ਹੁਣ ਤੱਕ ਕੋੋਰੋਨਾ ਦੇ 1 ਲੱਖ 18 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 8962 ਲੋਕਾਂ ਨੇ ਕੋਰੋਨਾ ਨਾਲ ਦਮ ਤੋੜ ਦਿੱਤਾ ਹੈ। ਜਦ ਕਿ 1 ਲੱਖ ਤੋਂ ਵੱਧ ਲੋਕ ਕੋਰੋਨਾ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ।

- Advertisement -

Share this Article
Leave a comment