ਭਾਰਤ ਸਰਕਾਰ ਨੇ ਗੋਲਡੀ ਬਰਾੜ ਨੂੰ ਐਲਾਨਿਆ ਅੱਤਵਾਦੀ

Rajneet Kaur
1 Min Read

ਨਵੀਂ ਦਿੱਲੀ : ਭਾਰਤ ਸਰਕਾਰ ਨੇ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਦਿੱਤਾ ਹੈ।  ਗੋਲਡੀ ਬਰਾੜ ਦਾ ਸੰਬੰਧ ਜੇਲ੍ਹ ‘ਚ ਬੈਠੇ ਲਾਰੈਂਸ ਬਿਸ਼ਨੋਈ ਨਾਲ ਜੁੜਿਆ ਹੋਇਆ ਹੈ। ਇਹ ਦੋਹਾਂ ਦੀ ਜੋੜੀ ਜੁਰਮ ਕਰਨ ਅਤੇ ਵਾਰਦਾਤਾਂ ਦੀ ਜਿੰਮੇਵਾਰੀ ਲੈਣ ਲਈ ਮਸ਼ਹੂਰ ਹੈ। ਗੋਲਡੀ ਬਰਾੜ ਪੰਜਾਬ ‘ਚ ਟਾਰਗੈੱਟ ਕਿਲਿੰਗ ਦੇ ਨਾਲ-ਨਾਲ ਬਾਰਡਰ ਪਾਰ ਤੋਂ ਹਥਿਆਰਾਂ ਤੇ ਡਰੱਗ ਦੀ ਸਮਗਲਿੰਗ ਵਿਚ ਸ਼ਾਮਲ ਹੈ। ਗੋਲਡੀ ਬਰਾੜ ‘ਤੇ ਲਾਰੈਂਸ ਬਿਸ਼ਨੋਈ ਦੇ ਨਾਲ ਪਹਿਲਾਂ UAPA ਤਹਿਤ ਕੇਸ ਦਰਜ ਹੋਇਆ ਸੀ।

ਮਿਲੀ ਜਾਣਕਾਰੀ ਅਨੁਸਾਰ ਗੋਲਡੀ ਬਰਾੜ ਇਸ ਵੇਲੇ ਕੈਨੇਡਾ ਜਾਂ ਅਮਰੀਕਾ ਵਿਚ ਕਿਤੇ ਲੁਕਿਆ ਹੋਇਆ ਹੈ। ਇਸ ਦਾ ਅਸਲੀ ਨਾਮ ਸਤਿੰਦਰ ਸਿੰਘ ਬਰਾੜ ਹੈ ਪਰ ਇਹ ਇਕ ਦੋ ਹਰ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ। ਅਸਲ ‘ਚ ਗ੍ਰਹਿ ਮੰਤਰਾਲੇ ਨੇ ਗੈਂਗਸਟਰ ਸਤਵਿੰਦਰ ਸਿੰਘ ਉਰਫ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੇ ਤਹਿਤ ਅੱਤਵਾਦੀ ਐਲਾਨ ਕੀਤਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment