ਲੁਧਿਆਣਾ: ਲੁਧਿਆਣਾ ਤੋਂ ਲੋਕ ਇਨਸਾਫ ਪਾਰਟੀ ਦੇ ਮੁੱਖੀ ਸਿਮਰਜੀਤ ਸਿੰਘ ਬੈਂਸ ਵਲੋਂ ਨਿਹੰਗ ਸਿੰਘਾ ਦੇ ਪੱਖ ਵਿਚ ਇੱਕ ਬਿਆਨ ਜਾਰੀ ਕੀਤਾ ਗਿਆ ਸੀ। ਜਿਸ ਤੋਂ ਬਾਅਦ ਬੈਂਸ ਹੋਰ ਸਿਆਸੀ ਪਾਰਟੀਆਂ ਦੇ ਆਗੂਆਂ ਦੇ ਨਿਸ਼ਾਨੇ ‘ਤੇ ਆ ਗਏ ਹੋਏ ਹਨ।
ਇਸ ਸਭ ਦੇ ਦੌਰਾਨ ਖਬਰ ਸਾਹਮਣੇ ਆ ਰਹੀ ਹੈ ਕਿ ਵਿਧਾਇਕ ਸਿਮਰਨਜੀਤ ਸਿੰਘ ਬੈਂਸ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਬੈਂਸ ਦੀ ਸਰੱਖਿਆ ਵਿਚ ਤਾਇਨਾਤ ਚਾਰ ਮੁਲਾਜ਼ਮਾਂ ਨੂੰ ਅੱਜ ਪੁਲਿਸ ਲਾਇਨ ਵੱਲੋਂ ਵਾਪਸ ਸੱਦ ਲਿਆ ਗਿਆ ਹੈ।
ਦੱਸ ਦੇਈਏ ਬੈਂਸ ਨੇ ਨਿਹੰਗਾਂ ਦੇ ਪੱਖ ਵਿੱਚ ਬਿਆਨ ਦਿੰਦੇ ਕਿਹਾ ਸੀ ਕਿ ਪੁਲਿਸ ਦੀ ਸਖਤੀ ਤੋਂ ਅੱਕੇ ਲੋਕ ਹੀ ਹਮਲੇ ਕਰ ਰਹੇ ਹਨ। ਉਧਰ ਦੂਜੇ ਪਾਸੇ ਸਰਕਾਰ ਦੇ ਮੰਤਰੀਆਂ ਵੱਲੋਂ ਬੈਂਸ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ।