ਪੰਜਾਬ ਸਰਕਾਰ ਵਲੋਂ ਲਗਾਈਆਂ ਪਾਬੰਦੀਆਂ ਦੀਆਂ ਸਰਕਾਰੀ ਸਕੂਲ ਨੇ ਉਡਾਈਆਂ ਧੱਜੀਆਂ

TeamGlobalPunjab
1 Min Read

ਗੜ੍ਹਸ਼ੰਕਰ (ਸੰਜੀਵ ਕੁਮਾਰ): ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਦੇ ਕਾਰਨ ਜਿੱਥੇ ਸੂਬੇ ‘ਚ 15 ਮਈ ਤੱਕ ਲਾਕਡਾਊਨ ਲਗਾ ਦਿੱਤਾ ਗਿਆ। ਉੱਥੇ ਹੀ ਸਰਕਾਰੀ ਕਰਮਚਾਰੀ ਹੀ ਪੰਜਾਬ ਸਰਕਾਰ ਵੱਲੋਂ ਜਾਰੀ ਆਦੇਸ਼ਾਂ ਦੀਆਂ ਧੱਜੀਆਂ ਉਡਾ ਰਹੇ ਹਨ।

ਗੜ੍ਹਸ਼ੰਕਰ ਦੇ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਸਿੰਬਲੀ ਵਿੱਚ ਅਧਿਆਪਕਾਂ ਵੱਲੋਂ ਛੋਟੀ ਕਲਾਸਾਂ ਦੇ ਬੱਚਿਆਂ ਨੂੰ ਸਕੂਲ ਵਿੱਚ ਬੁਲਾਕੇ ਪੜ੍ਹਾਇਆ ਜਾ ਰਿਹਾ ਹੈ। ਜਦੋਂ ਪੱਤਰਕਾਰਾਂ ਦੀ ਟੀਮ ਨੇ ਸਰਕਾਰੀ ਸਕੂਲ ਸਿੰਬਲੀ ਦਾ ਦੌਰਾ ਕੀਤਾ ਤਾਂ ਦੇਖਿਆ ਗਿਆ ਕਿ ਸਕੂਲ ਦੇ ‘ਚ ਛੋਟੀ ਕਲਾਸਾਂ ਦੇ ਬੱਚੇ ਕਮਰਿਆਂ ਦੇ ਵਿੱਚ ਪੜ੍ਹਦੇ ਹੋਏ ਪਾਏ ਗਏ।

ਜਦੋਂ ਇਸ ਸਬੰਧੀ ਉੱਥੇ ਮੌਜੂਦ ਅਧਿਆਪਕ ਪ੍ਰਤਿਭਾ, ਰਣਜੀਤ ਕੌਰ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਬੱਚੇ ਕੁਝ ਵਿਸ਼ੇ ਸਮਝਣ ਆਉਂਦੇ ਹਨ ਪਰ ਉਨ੍ਹਾਂ ਇਸ ਗੱਲ ਨੂੰ ਮੰਨਿਆ ਕਿ ਸਕੂਲ ਵਿੱਚ ਬੱਚਿਆਂ ਨੂੰ ਨਹੀਂ ਬੁਲਾ ਸਕਦੇ।

ਉੱਧਰ ਦੂਜੇ ਪਾਸੇ ਜ਼ਿਲ੍ਹਾ ਸਿੱਖਿਆ ਅਫ਼ਸਰ ਹੁਸ਼ਿਆਰਪੁਰ ਗੁਰਸ਼ਰਨ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਸਕੂਲ ‘ਤੇ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ।

- Advertisement -

Share this Article
Leave a comment