ਕੋਰੋਨਾ ਮਹਾਂਮਾਰੀ ਵਿਚਾਲੇ ਪੰਜਾਬ ‘ਚ ਅੱਜ ਤੋਂ ਖੁੱਲ੍ਹਣਗੇ ਸਕੂਲ

TeamGlobalPunjab
1 Min Read

ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਦੌਰਾਨ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਏ ਸਕੂਲਾਂ ਨੂੰ ਅੱਜ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਖੋਲ੍ਹਣ ਦੇ ਹੁਕਮ ਦੇ ਦਿੱਤੇ ਹਨ। ਜਿਸ ਦੌਰਾਨ ਅੱਜ ਤੋਂ ਪੰਜਾਬ ‘ਚ ਸਕੂਲ ਖੋਲ੍ਹ ਦਿੱਤੇ ਜਾਣਗੇ। ਸਕੂਲ ਲੱਗਣ ਦਾ ਸਮਾਂ ਸਵੇਰੇ 8:30 ਵਜੇ ਤੋਂ ਲੈ ਕੇ ਦੁਪਹਿਰ 2:50 ਤਕ ਹੋਵੇਗਾ। ਸਕੂਲਾਂ ‘ਚ ਸਿਰਫ਼ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀ ਹੀ ਆ ਸਕਣਗੇ।

ਸਕੂਲ ਆਉਣ ਲਈ ਵਿਦਿਆਰਥੀਆਂ ਉਪਰ ਕਿਸੇ ਵੀ ਤਰ੍ਹਾਂ ਦਾ ਅਧਿਆਪਕ ਦਬਾਅ ਨਹੀਂ ਪਾ ਸਕਣਗੇ। ਵਿਦਿਆਰਥੀਆਂ ਨੂੰ ਵੀ ਸਕੂਲ ਆਉਣ ਲਈ ਆਪਣੇ ਮਾਪਿਆਂ ਤੋਂ ਲਿਖਤੀ ਰੂਪ ‘ਚ ਪਰਮੀਸ਼ਨ ਲੈਣੀ ਪਵੇਗੀ ਅਤੇ ਲਿਖਤੀ ਲੈਟਰ ਨੂੰ ਸਕੂਲ ‘ਚ ਜਮਾ ਕਰਵਾਉਣਾ ਹੋਵੇਗਾ। ਇਸ ਪ੍ਰਕੀਰੀਆ ਤੋਂ ਬਾਅਦ ਹੀ ਵਿਦਿਆਰਥੀ ਸਕੂਲ ਆ ਸਕਣੇਗ।

ਕੋਰੋਨਾ ਕਾਲ ‘ਚ ਬੱਚਿਆਂ ਦਾ ਸਕੂਲ ਆਉਣਾ ਅਧਿਆਪਕਾਂ ਲਈ ਵੱਡੀ ਚੁਣੌਤੀ ਹੋਵੇਗਾ। ਸਕੂਲ ਪ੍ਰਸ਼ਾਸਨ ਵਿਦਿਆਰਥੀਆਂ ਨੂੰ ਪਹਿਲਾਂ ਸੈਨੇਟਾਈਜ਼ ਕਰਨਗੇ, ਉਸ ਤੋਂ ਬਾਅਦ ਕਲਾਸ ਰੂਮ ਵਿੱਚ ਸਰੀਰਕ ਦੂਰੀ ਬਣਾ ਕੇ ਬੈਠਾਉਣ ਦਾ ਵੀ ਇੰਤਜਾਮ ਕਰਨਾ ਹੋਵੇਗਾ। ਅਧਿਆਪਕਾਂ ਅਤੇ ਬੱਚਿਆਂ ਨੂੰ ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਨਾਲ ਘਰ ਬੈਠੇ ਬੱਚਿਆਂ ਨੂੰ ਸਿੱਖਿਆ ਦੇਣ ਲਈ ਔਨਲਾਈਨ ਕਲਾਸਾਂ ਜਾਰੀ ਰਹਿਣਗੀਆਂ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ 15 ਅਕਤੂਬਰ ਨੂੰ ਸਕੂਲ ਖੋਲ੍ਹਣ ਦੇ ਆਦੇਸ਼ ਦਿੱਤੇ ਸਨ, ਪਰ ਉਦੋਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਕੂਲ ਖੋਲ੍ਹਣ ਦੀ ਇਜ਼ਾਜਤ ਨਹੀਂ ਦਿੱਤੀ ਸੀ।

Share This Article
Leave a Comment