ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਫ਼ਗਾਨਿਸਤਾਨ ‘ਚ ਤਾਲਿਬਾਨ ਵੱਲੋਂ ਇੱਕ ਗੁਰਦੁਆਰਾ ਸਾਹਿਬ ‘ਚੋਂ ਨਿਸ਼ਾਨ ਸਾਹਿਬ ਉਤਾਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਅਫ਼ਗਾਨਿਸਤਾਨ ‘ਚ ਸਿੱਖਾਂ ਦੇ ਪਾਵਨ ਅਸਥਾਨ ਅਤੇ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਾਰ-ਵਾਰ ਅਫ਼ਗਾਨਿਸਤਾਨ ਵਿਚ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਘੱਟਗਿਣਤੀਆਂ ਨਾਲ ਧੱਕਾ ਹੈ।
ਜ਼ਿਕਰਯੋਗ ਹੈ ਕਿ ਤਾਲਿਬਾਨੀ ਲੜਾਕਿਆਂ ਨੇ ਪਕਤੀਆ ਸੂਬੇ ‘ਚ ਪਵਿੱਤਰ ਗੁਰਦੁਆਰਾ ਥਾਲਾ ਸਾਹਿਬ ਦੀ ਛੱਤ ‘ਤੇ ਲਗਾਇਆ ਨਿਸ਼ਾਨ ਸਾਹਿਬ ਹਟਾ ਦਿੱਤਾ ਜਿਸ ਕਾਰਨ ਸਿੱਖ ਸੰਗਤਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਹਾਲਾਂਕਿ ਤਾਲਿਬਾਨ ਨੇ ਨਿਸ਼ਾਨ ਸਾਹਿਬ ਹਟਾਉਣ ਦੇ ਇਲਜ਼ਾਮ ਦਾ ਖੰਡਨ ਕੀਤਾ ਹੈ।