ਸ਼ਰਾਬ ਕਤਲਕਾਂਡ ਵਾਪਰਨ ਤੋਂ ਪਹਿਲਾਂ ਹੀ ਸਰਕਾਰ ਨੂੰ ਲੈਣਾ ਚਾਹੀਦਾ ਸੀ ਐਕਸ਼ਨ: ਜੇਲ੍ਹ ਮੰਤਰੀ

TeamGlobalPunjab
2 Min Read

ਜਲੰਧਰ: ਜ਼ਹਿਰੀਲੀ ਸ਼ਰਾਬ ਦਾ ਮੁੱਦਾ ਪੰਜਾਬ ਦੇ ਵਿੱਚ ਲਗਾਤਾਰ ਭੱਖਦਾ ਜਾ ਰਿਹਾ ਹੈ। ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਹੀ ਸਰਕਾਰ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਰੰਧਾਵਾ ਨੇ ਕਿਹਾ ਕਿ ਸ਼ਰਾਬ ਹੱਤਿਆਕਾਂਡ ਵਾਪਰਨ ਤੋਂ ਪਹਿਲਾਂ ਹੀ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਸੀ। ਜੇਕਰ ਪਹਿਲਾਂ ਜ਼ਿੰਮੇਵਾਰੀ ਦੇ ਨਾਲ ਐਕਸ਼ਨ ਲਿਆ ਹੁੰਦਾ ਤਾਂ ਇੰਨੀਆਂ ਮੌਤਾਂ ਨਾ ਹੁੰਦੀਆਂ।

ਜ਼ਹਿਰੀਲੀ ਸ਼ਰਾਬ ਪੀਣ ਦੇ ਨਾਲ ਤਰਨਤਾਰਨ, ਗੁਰਦਾਸਪੁਰ ਦੇ ਬਟਾਲਾ ਅਤੇ ਅੰਮ੍ਰਿਤਸਰ ਵਿੱਚ 120 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਲੋਕ ਅਪਾਹਜ ਹੋ ਗਏ ਹਨ।

ਜ਼ਹਿਰੀਲੀ ਸ਼ਰਾਬ ਦਾ ਮੁੱਦਾ ਕਾਂਗਰਸ ਦੇ ਹੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੁੱਲੋਂ ਵੱਲੋਂ ਵੀ ਚੁੱਕਿਆ ਗਿਆ ਸੀ। ਦੋਵਾਂ ਸੰਸਦ ਮੈਂਬਰਾਂ ਨੇ ਕਿਹਾ ਸੀ ਕਿ ਪੰਜਾਬ ‘ਚੋਂ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਨੂੰ ਇਕ ਪਾਸੇ ਕਰ ਦਿੱਤਾ ਜਾਵੇ ਤਾਂ ਕਾਂਗਰਸ ਦਾ ਪੰਜਾਬ ਵਿੱਚ ਬਚਾਅ ਹੋ ਸਕਦਾ ਹੈ। ਜਿਸ ‘ਤੇ ਜਵਾਬ ਦਿੰਦੇ ਹੋਏ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਦੂਲੋ ਅਤੇ ਬਾਜਵਾ ਵੀ ਪੰਜਾਬ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ। ਉਨ੍ਹਾਂ ਨੇ ਆਪਣੇ ਕਾਰਜਕਾਲ ਵਿੱਚ ਪਾਰਟੀ ਦੇ ਖਿਲਾਫ ਬੋਲਣ ਵਾਲਿਆਂ ਨੂੰ ਰੋਕਿਆ ਸੀ ਪਰ ਹੁਣ ਖੁਦ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਫੈਲਾ ਰਹੇ ਹਨ।

ਇਸ ਦੇ ਨਾਲ ਹੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਕਾਂਗਰਸ ਦੇ ਕਾਰਜਕਾਲ ‘ਚ ਹੀ ਸਜ਼ਾ ਹੋਵੇਗੀ। ਸੁਖਜਿੰਦਰ ਰੰਧਾਵਾ ਆਜ਼ਾਦੀ ਦਿਹਾੜੇ ਮੌਕੇ ਜਲੰਧਰ ‘ਚ ਤਿਰੰਗਾ ਫਹਿਰਾਉਣ ਲਈ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਖੂਬ ਭੜਾਸ ਕੱਢੀ।

- Advertisement -

Share this Article
Leave a comment