ਚੰਡੀਗੜ੍ਹ: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਪੁਲਿਸ ਦੇ ਡੀਐਸਪੀ ਨੂੰ ਫਟਕਾਰ ਲਗਾਈ ਗਈ ਹੈ। ਆਪ ਸਰਕਾਰ ਨੇ ਬਠਿੰਡਾ ਦੇ ਡੀਐਸਪੀ ਸਿਟੀ-1 ਹਰਵੰਸ਼ ਸਿੰਘ ਧਾਲੀਵਾਲ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਇੱਕ ਮਾਮਲੇ ਦੀ ਜਾਂਚ ਵਿੱਚ ਕਾਰਵਾਈ ਨਾ ਕਰਨ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਡੀਐਸਪੀ ਵਿਰੁੱਧ ਕੀਤੀ ਗਈ ਕਾਰਵਾਈ ਦੀ ਪੁਸ਼ਟੀ ਏਡੀਜੀਪੀ ਸੁਖਚੈਨ ਗਿੱਲ ਨੇ ਕੀਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਨਸ਼ੇ ਦੇ ਕੇਸਾਂ ਵਿੱਚ ਲਾਪਰਵਾਹੀ ਵਰਤਣ ਦੇ ਇਲਜ਼ਾਮ ਲੱਗੇ ਹਨ। ਉਧਰ ਮਾਮਲੇ ਦੀ ਪੁਲਿਸ ਜਾਂਚ ਕਰ ਰਹੀ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਨਸ਼ੇ ਦੇ ਖਿਲਾਫ਼ ਕਿਸੇ ਵੀ ਕਾਰਵਾਈ ਵਿੱਚ ਢਿੱਲ ਨੂੰ ਬਰਦਾਸ਼ਤ ਨਹੀਂ ਕਰਾਂਗੇ। ਸਰਕਾਰ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਭ੍ਰਿਸ਼ਟ ਤੇ ਤਸਕਰਾਂ ਦਾ ਸਾਥ ਦੇਣ ਵਾਲੇ ਅਧਿਕਾਰੀਆਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।