ਚੰਡੀਗੜ੍ਹ: ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਜੇਲ੍ਹ ਸੁਪਰਡੈਂਟ ਇਕਬਾਲ ਬਰਾੜ ਨੂੰ ਮੁਅੱਤਲ ਕਰ ਦਿੱਤਾ ਹੈ ਕਿਉਂਕਿ ਮਾਨਸਾ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਪਾਸਟਰ ਬਜਿੰਦਰ ਸਿੰਘ ਦੀ ਬੈਰਕ ਵਿੱਚੋਂ ਇੱਕ ਮੋਬਾਈਲ ਫੋਨ ਅਤੇ ਨਕਦੀ ਮਿਲੀ ਸੀ। ਉਸ ਤੋਂ ਬਾਅਦ ਹੀ ਸਰਕਾਰ ਨੇ ਇਹ ਕਾਰਵਾਈ ਕੀਤੀ ਹੈ।
ਦਰਅਸਲ ਮਾਨਸਾ ਜੇਲ੍ਹ ਵਿੱਚ ਫ਼ੋਨ ਅਤੇ ਹੋਰ ਸਾਮਾਨ ਮਿਲਣ ਦੀਆਂ ਲਗਾਤਾਰ ਸ਼ਿਕਾਇਤਾਂ ਆ ਰਹੀਆਂ ਸਨ। ਸ਼ਿਕਾਇਤਾਂ ਤੋਂ ਬਾਅਦ ਪੰਜਾਬ ਏਆਈਜੀ ਜੇਲ੍ਹ ਰਾਜੀਵ ਕੁਮਾਰ ਦੀ ਅਗਵਾਈ ਹੇਠ ਇੱਕ ਪੁਲਿਸ ਟੀਮ ਨੇ ਜੇਲ੍ਹ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਜਿਸ ਤੋਂ ਬਾਅਦ ਜੇਲ੍ਹ ਵਿੱਚ ਪਾਸਟਰ ਬਜਿੰਦਰ ਸਿੰਘ ਤੋਂ ਸਮਾਰਟ ਫ਼ੋਨ ਅਤੇ ਨਕਦੀ ਬਰਾਮਦ ਕੀਤੀ ਗਈ।
ਜੇਲ੍ਹ ਵਿੱਚ ਪਾਦਰੀ ਬਜਿੰਦਰ ਸਿੰਘ ਤੋਂ ਇੱਕ ਫ਼ੋਨ ਅਤੇ ਨਕਦੀ ਮਿਲਣ ਤੋਂ ਬਾਅਦ ਪੁਲਿਸ ਨੇ ਉਸ ਵਿਰੁੱਧ ਇੱਕ ਨਵਾਂ ਕੇਸ ਦਰਜ ਕੀਤਾ ਹੈ। ਕਾਰਵਾਈ ਕਰਨ ਦੇ ਨਾਲ-ਨਾਲ, ਸਰਕਾਰ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਅਪਰਾਧੀਆਂ ‘ਤੇ ਸਖ਼ਤੀ ਨਾਲ ਲਗਾਮ ਲਗਾਏਗੀ।