ਚੰਡੀਗੜ੍ਹ: ਪੰਜਾਬ ਦੇ 23 ਜ਼ਿਲ੍ਹੇ ਹੜ੍ਹ ਨਾਲ ਪ੍ਰਭਾਵਿਤ ਹਨ। ਇਨ੍ਹਾਂ ਵਿੱਚ ਸਭ ਤੋਂ ਵੱਧ ਬਰਨਾਲਾ, ਬਠਿੰਡਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਠਾਨਕੋਟ, ਪਟਿਆਲਾ, ਰੂਪਨਗਰ, ਨਵਾਂਸ਼ਹਿਰ, ਮੋਹਾਲੀ, ਸੰਗਰੂਰ ਅਤੇ ਮੁਕਤਸਰ ਸ਼ਾਮਲ ਹਨ।ਸੂਬੇ ਦੇ 1655 ਪਿੰਡ ਹੜ੍ਹਾਂ ਦੀ ਮਾਰ ਹੇਠ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰ ਪਿੰਡ ਵਿੱਚ ਗਜ਼ਟਿਡ ਅਧਿਕਾਰੀ ਨਿਯੁਕਤ ਕੀਤੇ ਹਨ। ਉਨ੍ਹਾਂ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਹ ਅਧਿਕਾਰੀ ਸਿੱਧੇ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਸੰਪਰਕ ਕਰਨਗੇ। ਇਸ ਨਾਲ ਸਮੱਸਿਆ ਦਾ ਸਿੱਧਾ ਹੱਲ ਹੋਵੇਗਾ।
ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨਾਲ ਪ੍ਰਸ਼ਾਸਨ ਦਾ ਸਿੱਧਾ ਰਾਬਤਾ ਹੋ ਸਕੇ, ਇਸਨੂੰ ਲੈਕੇ ਅਸੀਂ ਹਰੇਕ ਪਿੰਡ ਲਈ ਇੱਕ-ਇੱਕ ਗਜ਼ਟਿਡ ਅਫ਼ਸਰ ਦੀ ਤਾਇਨਾਤੀ ਕਰ ਰਹੇ ਹਾਂ, ਤਾਂ ਜੋ ਕੁਦਰਤੀ ਮਾਰ ਨਾਲ ਪ੍ਰਭਾਵਿਤ ਲੋਕ ਆਪਣੀ ਹਰ ਤਰ੍ਹਾਂ ਦੀ ਸਮੱਸਿਆ ਉਹਨਾਂ ਨੂੰ ਦੱਸ ਸਕਣ ਤੇ ਉਹਨਾਂ ਦਾ ਜਲਦ ਅਤੇ ਢੁੱਕਵਾਂ ਹੱਲ ਹੋ ਸਕੇ।
—-
राज्य के…
— Bhagwant Mann (@BhagwantMann) September 4, 2025
CM ਮਾਨ ਦੀ ਸਿਹਤ ਵਿਗੜ ਗਈ ਸੀ। ਅੱਜ ਉਨ੍ਹਾਂ ਨੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣਾ ਸੀ। ਦੱਸ ਦਈਏ ਕਿ ਅੰਮ੍ਰਿਤਸਰ, ਗੁਰਦਾਸਪੁਰ ਅਤੇ ਫਿਰੋਜ਼ਪੁਰ ਦੇ ਕਈ ਪਿੰਡਾਂ ਵਿੱਚ ਰਾਵੀ ਅਤੇ ਸਤਲੁਜ ਦਾ ਪਾਣੀ ਵੱਧ ਗਿਆ ਹੈ। ਅੰਮ੍ਰਿਤਸਰ ਦੇ 140 ਪਿੰਡ ਹੜ੍ਹ ਦੀ ਲਪੇਟ ਵਿੱਚ ਹਨ। ਇਸ ਦੇ ਨਾਲ ਹੀ ਸਤਲੁਜ ਨੇ ਲੁਧਿਆਣਾ ਵਿੱਚ ਸਸਰਾਲੀ ਬੰਨ੍ਹ ਦਾ ਕੁਝ ਹਿੱਸਾ ਟੁੱਟ ਗਿਆ ਹੈ। ਇਸ ਤੋਂ ਬਾਅਦ ਫੌਜ ਨੇ ਕਮਾਨ ਸੰਭਾਲ ਲਈ ਹੈ।