ਸਿਰਫ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਸਮਾਰਟਫੋਨ ਵੰਡੇਗੀ ਸਰਕਾਰ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਾਲ 2019 – 2020 ਦੇ ਦੌਰਾਨ 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਨ ਵਾਲੀ ਵਿਦਿਆਰਥਣਾਂ ਨੂੰ ਸਮਾਰਟ ਫੋਨ ਵੰਡੇਗੀ। ਇਸ ਸਬੰਧੀ ਸੂਬਾ ਸਰਕਾਰ ਨੇ ਆਪਣੇ ਨੋਟੀਫਿਕੇਸ਼ਨ ਵਿੱਚ ਸੋਧ ਕਰ ਦਿੱਤਾ ਹੈ।

ਦੱਸ ਦਈਏ ਕਿ ਕਾਂਗਰਸ ਪਾਰਟੀ ਵਲੋਂ ਵਿਧਾਨਸਭਾ ਚੋਣਾਂ ਦੌਰਾਨ ਜਾਰੀ ਆਪਣੇ ਮੈਨੀਫੈਸਟੋ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਮੁਫਤ ਸਮਾਰਟਫੋਨ ਦੇਣ ਦਾ ਵਾਅਦਾ ਕੀਤਾ ਸੀ।
ਉਸਦੇ ਤਹਿਤ ਅਜਿਹੇ ਸਾਰੇ ਨੌਜਵਾਨ ਲੜਕੇ- ਲਡ਼ਕੀਆਂ ਨੂੰ ਮੋਬਾਇਲ ਫੋਨ ਦੇਣ ਦੀ ਗੱਲ ਕਹੀ ਗਈ ਸੀ, ਜੋ ਪੜੇ – ਲਿਖੇ ਪਰ ਬੇਰੁਜ਼ਗਾਰ ਹਨ। ਸੂਬੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਨੌਜਵਾਨਾਂ ਨਾਲ ਕੀਤਾ ਇਹ ਵਾਅਦਾ ਪੂਰਾ ਕਰਨ ਦੀ ਮੰਗ ਲਗਾਤਾਰ ਉੱਠ ਰਹੀ ਸੀ। ਇਸ ਹਫਤੇ ਸੂਬਾ ਸਰਕਾਰ ਨੇ 8 ਫਰਵਰੀ 2019 ਦੇ ਪੰਜਾਬ ਸਮਾਰਟ ਕਨੈਕਟ ਸਕੀਮ ਸਬੰਧੀ ਨੋਟੀਫਿਕੇਸ਼ਨ ਦੇ ਕਲਾਜ਼ 4.0 ਅਤੇ 5.0 ਵਿੱਚ ਸੋਧ ਕਰ ਦਿੱਤਾ ਹੈ।

ਕਲਾਜ਼ 4.0 ਦੇ ਤਹਿਤ-ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 12 ਵੀਂ ਜਮਾਤ ਵਿੱਚ ਪੜ੍ਹ ਰਹੀ ਰੈਗੂਲਰ ਵਿਦਿਆਰਥੀ ਜਾਂ ਸਰਕਾਰੀ ਆਈਟੀਆਈ, ਪਾਲੀਟੈਕਨਿਕ/ਕਾਲਜਾਂ ਵਿੱਚ ਅੰਡਰ ਗਰੈਜੂਏਟਾਂ ਫਾਇਨਲ ਸਾਲ ਵਿੱਚ ਪੜ੍ਹ ਰਹੇ ਰੈਗੂਲਰ ਵਿਦਿਆਰਥੀ, ਜਿਨ੍ਹਾਂ ਦੇ ਕੋਲ ਸਮਾਰਟਫੋਨ ਨਹੀਂ ਹਨ ਉਨ੍ਹਾਂ ਨੂੰ ਇਹ ਸਮਾਰਟਫੋਨ ਦਿੱਤੇ ਜਾਣਗੇ।

ਸੋਧ ਕੇ ਨੋਟਿਫਿਕੇਸ਼ਨ ਵਿੱਚ ਸਾਫ਼ ਕੀਤਾ ਗਿਆ ਹੈ ਕਿ ਸਮਾਰਟ ਫੋਨ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹ ਰਹੀ ਸਿਰਫ ਵਿਦਿਆਰਥਣਾਂ ਨੂੰ ਵੰਡੇ ਜਾਣਗੇ ।

- Advertisement -

Share this Article
Leave a comment